Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਆਪਣਾ ਟੈਕਸ ਖੁਦ ਭਰਨ ਲਈ ਕਿਹਾ

ਕੈਪਟਨ ਅਮਰਿੰਦਰ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਆਪਣਾ ਟੈਕਸ ਖੁਦ ਭਰਨ ਲਈ ਕਿਹਾ

ਗੰਭੀਰ ਵਿੱਤੀ ਸੰਕਟ ਦੇ ਚੱਲਦਿਆਂ ਕੈਪਟਨ ਨੇ ਦਿੱਤਾ ਅਜਿਹਾ ਸੁਝਾਅ
ਚੰਡੀਗੜ੍ਹ/ਬਿਊਰੋ ਨਿਊਜ਼
ਸਰਕਾਰ ਨੂੰ ਦਰਪੇਸ਼ ਗੰਭੀਰ ਵਿੱਤੀ ਸੰਕਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਅਤੇ ਵਿਧਾਇਕਾਂ ਸਣੇ ਸੂਬੇ ਵਿੱਚ ਸਾਰੇ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੇ ਆਮਦਨ ਕਰ ਦਾ ਭੁਗਤਾਨ ਖੁਦ ਕਰਨ ਦਾ ਸੁਝਾਅ ਦਿੱਤਾ ਹੈ। ਇਸ ਵੇਲੇ ਇਹ ਭੁਗਤਾਨ ਸਰਕਾਰ ਵੱਲੋਂ ਕੀਤਾ ਜਾਂਦਾ ਹੈ ਜਿਸ ਕਰਕੇ ਸਰਕਾਰੀ ਖਜ਼ਾਨੇ ‘ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਮੁੱਖ ਮੰਤਰੀ ਨੇ ਆਪਣੇ ਸਣੇ ਸਾਰੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕਰਾਂ ਦਾ ਸਵੈ-ਭੁਗਤਾਨ ਕਰਨ ਲਈ ਕਿਹਾ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਦੇਸ਼ ਦਾ ਇਕੋ-ਇਕ ਸੂਬਾ ਹੈ ਜਿੱਥੇ ਸਰਕਾਰ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਆਮਦਨ ਕਰ ਦਾ ਸਰਕਾਰ ਵੱਲੋਂ ਭੁਗਤਾਨ ਕਰਨ ਦੀ ਪ੍ਰਣਾਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 11.08 ਕਰੋੜ ਰੁਪਏ ਦੇ ਟੈਕਸ ਦਾ ਭੁਗਤਾਨ ਕੀਤਾ ਜਾ ਰਿਹਾ ਹੈ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …