ਕੈਪਟਨ ਅਮਰਿੰਦਰ, ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ ਕੋਹਾੜ ਦੇ ਦੇਹਾਂਤ ‘ਤੇ ਕੀਤਾ ਦੁੱਖ ਪ੍ਰਗਟ, ਪੰਜਾਬ ਸਰਕਾਰ ਨੇ ਅੱਧੇ ਦੀ ਕੀਤੀ ਛੁੱਟੀ
ਜਲੰਧਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਾਹਕੋਟ ਤੋਂ ਵਿਧਾਇਕ ਅਜੀਤ ਸਿੰਘ ਕੋਹਾੜ ਦਾ ਦੇਹਾਂਤ ਹੋ ਗਿਆ। ਅਜੀਤ ਸਿੰਘ ਕੋਹਾੜ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਉਨ੍ਹਾਂ ਦੀ ਉਮਰ ਤਕਰੀਬਨ 81 ਸਾਲ ਸੀ। ਕੋਹਾੜ ਪੰਜ ਵਾਰ ਵਿਧਾਇਕ ਚੁਣੇ ਗਏ। ਕੋਹਾੜ ਅਕਾਲੀ-ਭਾਜਪਾ ਸਰਕਾਰ ਸਮੇਂ ਟਰਾਂਸਪੋਰਟ ਮੰਤਰੀ ਦੇ ਅਹੁਦੇ ‘ਤੇ ਵੀ ਰਹੇ ਹਨ। ਕੋਹਾੜ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ, ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਸੁਖਪਾਲ ਸਿੰਘ ਖਹਿਰਾ ਅਤੇ ਹੋਰ ਕਈ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਸਰਕਾਰ ਵਲੋਂ ਅੱਜ ਅਜੀਤ ਸਿੰਘ ਕੋਹਾੜ ਦੇ ਸਤਿਕਾਰ ਵਿਚ ਅੱਧੇ ਦਿਨ ਲਈ ਸਰਕਾਰੀ ਛੁੱਟੀ ਕਰ ਦਿੱਤੀ ਗਈ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …