ਕਿਹਾ, ਟਾਈਟਲਰ ਨੂੰ ਗ੍ਰਿਫਤਾਰ ਕਰੋ, ਨਹੀਂ ਤਾਂ ਰੋਸ ਪ੍ਰਦਰਸ਼ਨ ਕਰਾਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ ਇੱਕ ਸੀਡੀ ਜਾਰੀ ਕੀਤੀ ਗਈ ਹੈ। ਜਿਸ ਵਿਚ ਉਨ੍ਹਾਂ ਜਗਦੀਸ਼ ਟਾਈਟਲਰ ਦੀ 1984 ਸਿੱਖ ਕਤਲੇਆਮ ਵਿਚ ਸ਼ਮੂਲੀਅਤ ਤੋਂ ਪਰਦਾ ਚੁੱਕਣ ਦਾ ਦਾਅਵਾ ਕੀਤਾ ਹੈ। ਜੀਕੇ ਨੇ ਆਖਿਆ ਕਿ ਇਹ ਸੀਡੀ ਸੀਬੀਆਈ ਨੂੰ ਸੌਂਪੀ ਜਾਵੇਗੀ ਕਿਉਂਕਿ ਇਸ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਜਗਦੀਸ਼ ਟਾਈਟਲਰ ਦੀ ਸਿੱਖ ਕਤਲੇਆਮ ਵਿਚ ਸ਼ਮੂਲੀਅਤ ਸੀ। ਉਨ੍ਹਾਂ ਆਖਿਆ ਕਿ ਜੇਕਰ ਇਸ ਸੀਡੀ ਦੇ ਅਧਾਰ ‘ਤੇ ਟਾਈਟਲਰ ਸਮੇਤ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਸੀ.ਬੀ.ਆਈ ਅਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਨੇ ਆਖਿਆ ਕਤਲੇਆਮ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਇਨ੍ਹਾਂ ਪ੍ਰਦਰਸ਼ਨਾਂ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਕਰੇਗਾ ਤੇ ਜਦੋਂ ਤੱਕ ਟਾਈਟਲਰ ਦੀ ਗ੍ਰਿਫਤਾਰੀ ਨਹੀਂ ਹੁੰਦੀ ਸ਼੍ਰੋਮਣੀ ਅਕਾਲੀ ਦਲ ਪਿੱਛੇ ਨਹੀਂ ਹਟੇਗਾ।
ਜਗਦੀਸ਼ ਟਾਈਟਲਰ ਖ਼ਿਲਾਫ ਇੱਕ ਸਟਿੰਗ ਆਪਰੇਸ਼ਨ ਦਾ ਵੀਡੀਓ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰਵਾਉਣ ਲਈ ਗਾਂਧੀ ਪਰਿਵਾਰ ਵਿਰੁੱਧ ਕੇਸ ਦਰਜ ਕੀਤਾ ਜਾਵੇ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …