ਭਲਕੇ ਹੋਣ ਵਾਲੀ ਜਨਰਲ ਹਾਊਸ ਦੀ ਮੀਟਿੰਗ ‘ਚ ਹੋਣਗੇ ਅਹਿਮ ਫੈਸਲੇ
ਅੰਮ੍ਰਿਤਸਰ/ਬਿਊਰੋ ਨਿਊਜ਼
ਚੀਫ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਤੋਂ ਬਾਅਦ ਅੱਜ ਉਨ੍ਹਾਂ ਦੀ ਚੀਫ ਖ਼ਾਲਸਾ ਦੀਵਾਨ ਦੀ ਮੁਢਲੀ ਮੈਂਬਰਸ਼ਿਪ ਵੀ ਖਾਰਜ ਕਰ ਦਿੱਤੀ ਗਈ ਹੈ। ਕਾਰਜਕਾਰੀ ਪ੍ਰਧਾਨ ਧਨਰਾਜ ਸਿੰਘ ਵੱਲੋਂ ਅੱਜ ਸਮੂਹ ਮੈਂਬਰਾਂ ਨਾਲ ਬੈਠਕ ਕਰਨ ਤੋਂ ਬਾਅਦ ਇਹ ਐਲਾਨ ਕੀਤਾ ਗਿਆ।
ਧਨਰਾਜ ਸਿੰਘ ਨੇ ਦੱਸਿਆ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਮੈਨੇਜਮੈਂਟ ਨੂੰ ਆਦੇਸ਼ ਦਿੱਤੇ ਗਏ ਸਨ ਕਿ ਚਰਨਜੀਤ ਸਿੰਘ ਚੱਢਾ ਨੂੰ ਪ੍ਰਧਾਨਗੀ ਸਮੇਤ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕੀਤਾ ਜਾਵੇ। ਇਸੇ ਤਹਿਤ ਉਨ੍ਹਾਂ ਦੀ ਮੁਢਲੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ ਹੈ। ਧਨਰਾਜ ਸਿੰਘ ਦੱਸਿਆ ਕਿ ਐਗਜ਼ੈਕਟਿਵ ਕਮੇਟੀ ਵੱਲੋਂ ਸਰਬਸੰਮਤੀ ਨਾਲ ਦੀਵਾਨ ਦੇ ਸਾਰੇ ਵਿੱਤੀ ਅਧਿਕਾਰ ਉਨ੍ਹਾਂ ਨੂੰ ਸੌਂਪ ਦਿੱਤੇ ਗਏ ਹਨ। ਹੁਣ ਭਲਕੇ ਹੋਣ ਵਾਲੀ ਜਨਰਲ ਹਾਊਸ ਦੀ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ।