ਮਾਈਨਿੰਗ ਮਾਮਲੇ ‘ਤੇ ਆਲ ਪਾਰਟੀ ਕਮੇਟੀ ਬਣੇ : ਸੁਖਪਾਲ ਖਹਿਰਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵੱਡੇ ਪੱਧਰ ‘ਤੇ ਨਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ ਨਜਾਇਜ਼ ਮਾਈਨਿੰਗ ਬਾਰੇ ਸਰਕਾਰ ਨੂੰ ਸਭ ਪਤਾ ਹੈ। ਕਾਂਗਰਸ ਦੇ ਆਗੂ ਗੁੰਡਾ ਟੈਕਸ ਵਸੂਲ ਰਹੇ ਹਨ। ਇਹ ਪੰਜਾਬ ਨਾਲ ਧੋਖਾ ਹੈ ਜੇ ਇਸ ਨੂੰ ਰੋਕਣਾ ਹੈ ਤਾਂ ਇਸ ਮਸਲੇ ‘ਤੇ ਆਲ ਪਾਰਟੀ ਕਮੇਟੀ ਬਣਨੀ ਚਾਹੀਦੀ ਹੈ।” ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਮੰਗ ਪੱਤਰ ਸੌਂਪਦਿਆਂ ਇਹ ਗੱਲ ਕਹੀ ਹੈ। ਉਨ੍ਹਾਂ ਨਾਲ ਪਾਰਟੀ ਦੇ ਜ਼ਿਆਦਾਤਰ ਵਿਧਾਇਕ ਹਾਜ਼ਰ ਸਨ।
ਖਹਿਰਾ ਨੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਦੀ ਸਰਕਾਰ ਵਿਚ ਕੋਈ ਫਰਕ ਨਹੀਂ। ਮਾਈਨਿੰਗ ਸਮੇਤ ਹਰ ਖੇਤਰ ਵਿਚ ਪਹਿਲਾਂ ਦੀ ਤਰ੍ਹਾਂ ਲੁੱਟ ਜਾਰੀ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬਿਆਨ ਨੇ ਸਾਬਤ ਕਰ ਦਿੱਤਾ ਹੈ ਕਿ ਸੂਬੇ ਵਿਚ ਧੜੱਲੇ ਨਾਲ ਮਾਈਨਿੰਗ ਹੋ ਰਹੀ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …