ਇੰਸਟਰੱਕਟਰ ਮੁਅੱਤਲ ਅਤੇ ਗੈਰ ਹਾਜ਼ਰ ਸਟਾਫ ਖਿਲਾਫ ਵੀ ਹੋਵੇਗੀ ਕਾਰਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਆਈਟੀਆਈ ਤੇ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਕੈਂਪਸ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਆਈਟੀਆਈ ਦੇ ਗ਼ੈਰਹਾਜ਼ਰ ਇੰਸਟਰੱਕਟਰ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਦਿੰਦਿਆਂ ਅਧਿਕਾਰੀਆਂ ਨੂੰ ਪੀਟੀਯੂ ਕੈਂਪਸ ਦੇ ਗ਼ੈਰਹਾਜ਼ਰ ਸਟਾਫ਼ ਖ਼ਿਲਾਫ਼ ਵੀ ਕਾਰਵਾਈ ਕਰਨ ਲਈ ਕਿਹਾ।
ਆਈਟੀਆਈ ਮੁਹਾਲੀ ਦੀ ਚੈਕਿੰਗ ਦੌਰਾਨ ਇੰਸਟਰੱਕਟਰ ਸ਼ਮਸ਼ੇਰ ਸਿੰਘ ਦੀ ਰਜਿਸਟਰ ਵਿੱਚ ਹਾਜ਼ਰੀ ਲੱਗੀ ਹੋਈ ਸੀ ਪਰ ਉਹ ਖ਼ੁਦ ਹਾਜ਼ਰ ਨਹੀਂ ਸੀ। ਜਦੋਂ ਚੰਨੀ ਨੇ ਇੰਸਟਰੱਕਟਰ ਨਾਲ ਫੋਨ ‘ਤੇ ਗੱਲ ਕਰਦਿਆਂ ਗ਼ੈਰਹਾਜ਼ਰ ਹੋਣ ਦਾ ਕਾਰਨ ਪੁੱਛਿਆ ਤਾਂ ਸ਼ਮਸ਼ੇਰ ਸਿੰਘ ਕੋਈ ਤਸੱਲੀਬਖ਼ਸ਼ ਜਵਾਬ ਨਾ ਦੇ ਸਕਿਆ। ਆਈਟੀਆਈ ਦੇ ਪ੍ਰਿੰਸੀਪਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਹ ਇੰਸਟਰੱਕਟਰ ਅਕਸਰ ਹੀ ਹਾਜ਼ਰੀ ਲਾਉਣ ਤੋਂ ਬਾਅਦ ਅਦਾਰੇ ਵਿੱਚੋਂ ਚਲਾ ਜਾਂਦਾ ਹੈ।
Check Also
ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …