ਭੜਕੇ ਲੋਕਾਂ ਵਲੋਂ 3 ਗੱਡੀਆਂ ਸਾੜੀਆਂ, ਦੋ ਠੇਕੇ ਵੀ ਸਾੜੇ
ਬਟਾਲਾ/ਬਿਊਰੋ ਨਿਊਜ਼
ਅੱਜ ਦੁਪਹਿਰੇ 12 ਵਜੇ ਦੇ ਕਰੀਬ ਕਸਬਾ ਡੇਰਾ ਬਾਬਾ ਨਾਨਕ ਵਿਖੇ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਸਬੇ ਦੇ ਹਲਾਤ ਖ਼ਰਾਬ ਹੋਣ ਤੋਂ ਬਾਅਦ ਭੜਕੇ ਲੋਕਾਂ ਵਲੋਂ 3 ਗੱਡੀਆਂ ਸਾੜ ਦਿੱਤੀਆਂ ਗਈਆਂ, ਦੋ ਠੇਕੇ ਵੀ ਸਾੜ ਦਿੱਤੇ ਗਏ ਹਨ। ਕਸਬੇ ਦੇ ਹਲਾਤ ਖਰਾਬ ਹੋਣ ਕਾਰਨ ਸਾਰਾ ਕਸਬਾ ਸੀਲ ਕਰ ਦਿੱਤਾ ਗਿਆ। ਐਸ.ਐਸ.ਪੀ. ਸਮੇਤ ਉੱਚ ਅਧਿਕਾਰੀ ਘਟਨਾ ਸਥਾਨ ‘ਤੇ ਪਹੁੰਚ ਗਏ ਸਨ।
ਡੇਰਾ ਬਾਬਾ ਨਾਨਕ ਕਸਬੇ ਵਿਚ ਕਰਫਿਊ ਵਰਗੇ ਹਲਾਤ ਬਣ ਗਏ ਹਨ। ਪੁਲਿਸ ਵਲੋਂ ਥਾਂ-ਥਾਂ ‘ਤੇ ਨਾਕੇ ਲਗਾ ਦਿੱਤੇ ਗਏ ਹਨ। ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਨਹੀਂ ਦਿੱਤਾ ਜਾ ਰਿਹਾ। ਭੜਕੀ ਭੀੜ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …