ਕਾਂਗਰਸ ਮੁਕਤ ਭਾਰਤ ਦਾ ਵਿਚਾਰ ਮੇਰਾ ਨਹੀਂ, ਇਹ ਤਾਂ ਮਹਾਤਮਾ ਗਾਂਧੀ ਦਾ ਵਿਚਾਰ ਹੈ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਸੈਸ਼ਨ ਵਿਚ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ਬਾਰੇ ਆਪਣੀ ਗੱਲ ਰਾਜ ਸਭਾ ਵਿਚ ਰੱਖੀ। ਅੱਜ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਵੀ ਉਨ੍ਹਾਂ ਨੇ ਕਾਂਗਰਸ ਨੂੰ ਕਰੜੇ ਹੱਥੀਂ ਲਿਆ। ਪ੍ਰਧਾਨ ਮੰਤਰੀ ਨੇ ਕਾਂਗਰਸ ਦੀ ਨੀਤੀ, ਵਿਚਾਰ ਅਤੇ ਕੰਮ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਮਹਾਤਮਾ ਗਾਂਧੀ ਵਾਲਾ ਭਾਰਤ ਚਾਹੀਦਾ ਹੈ। ਕਿਉਂਕਿ ਗਾਂਧੀ ਨੇ ਕਿਹਾ ਸੀ ਕਿ ਅਜ਼ਾਦੀ ਮਿਲ ਚੁੱਕੀ ਹੈ ਅਤੇ ਹੁਣ ਕਾਂਗਰਸ ਦੀ ਕੋਈ ਜ਼ਰੂਰਤ ਨਹੀਂ ਹੈ।
ਲੋਕ ਸਭਾ ਵਿਚ ਪ੍ਰਧਾਨ ਮੰਤਰੀ ਦੇ ਕਰੀਬ ਡੇਢ ਘੰਟੇ ਦੇ ਭਾਸ਼ਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਕਈ ਸਵਾਲ ਚੁੱਕੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ ਨੇ ਸਦਨ ਵਿਚ ਡੇਢ ਘੰਟੇ ਤੱਕ ਭਾਸ਼ਣ ਦਿੱਤਾ, ਪਰ ਰਾਫੇਲ ਡੀਲ, ਕਿਸਾਨ ਅਤੇ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ‘ਤੇ ਇਕ ਵੀ ਸ਼ਬਦ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਸਿਆਸੀ ਭਾਸ਼ਣ ਸੀ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …