ਕਿਸਾਨਾਂ ਦੇ ਕਰਜ਼ਿਆਂ ‘ਤੇ ਲਕੀਰ ਮਾਰਨ ਦੀ ਕੀਤੀ ਗਈ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
7 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕਿਸਾਨ ਕਰਜ਼ਾ ਮੁਕਤੀ ਘੋਲ ਨੂੰ ਤੇਜ਼ ਕਰਦਿਆਂ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿਚ 36 ਥਾਵਾਂ ‘ਤੇ 12 ਤੋ 2 ਵਜੇ ਤੱਕ 2 ਘੰਟੇ ਲਈ ਸੜਕਾਂ ਜਾਮ ਕੀਤੀਆਂ ਗਈਆਂ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪੰਜਾਬ ‘ਚ 36 ਥਾਵਾਂ ‘ਤੇ ਹਜ਼ਾਰਾਂ ਕਿਸਾਨ ਧਰਨਿਆਂ ਵਿਚ ਸ਼ਾਮਲ ਹੋਏ। ਬੁਲਾਰਿਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੇ ਕਰਜ਼ੇ ‘ਤੇ ਲਕੀਰ ਮਾਰੀ ਜਾਵੇ। ਸੂਦਖੋਰੀ ਕਰਜ਼ਾ ਕਾਨੂੰਨ ਸਹੀ ਅਰਥਾਂ ਵਿਚ ਕਿਸਾਨ-ਮਜ਼ਦੂਰ ਪੱਖੀ ਬਣਾਇਆ ਜਾਵੇ। ਖ਼ੁਦਕੁਸ਼ੀ ਪੀੜਤ ਕਿਸਾਨ ਮਜ਼ਦੂਰ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਸਹਾਇਤਾ ਕੀਤੀ ਜਾਵੇ। ਮੋਟਰਾਂ ‘ਤੇ ਮੀਟਰ ਲਾਉਣ ਦਾ ਫੈਸਲਾ ਅਤੇ ਬਿਜਲੀ ਦਰਾਂ ਵਿਚ ਕੀਤਾ ਵਾਧਾ ਰੱਦ ਕੀਤਾ ਜਾਵੇ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …