ਭਾਜਪਾ ਵਲੋਂ ਵੀ 32 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਨੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸੂਬਾ ਸਹਿ-ਪ੍ਰਧਾਨ ਅਮਨ ਅਰੋੜਾ ਵੱਲੋਂ ਅੱਜ 31 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਲੁਧਿਆਣਾ ਨਗਰ ਨਿਗਮ ਚੋਣਾਂ ਆਪਣੀ ਸਿਆਸੀ ਭਾਈਵਾਲ ਲੋਕ ਇਨਸਾਫ਼ ਪਾਰਟੀ ਨਾਲ ਮਿਲ ਕੇ ਲੜ ਰਹੀ ਹੈ।
ਭਾਰਤੀ ਜਨਤਾ ਪਾਰਟੀ ਨੇ ਵੀ ਲੁਧਿਆਣਾ ਨਗਰ ਨਿਗਮ ਚੋਣਾਂ ਲਈ 32 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਹੀ ਆਪਣੇ 38 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਸੀ। ਚੇਤੇ ਰਹੇ ਕਿ ਲੁਧਿਆਣਾ ਨਗਰ ਨਿਗਮ ਦੇ 95 ਵਾਰਡਾਂ ਲਈ 24 ਫਰਵਰੀ ਨੂੰ ਚੋਣ ਹੋਣੀ ਹੈ। ਨਤੀਜਿਆਂ ਦਾ ਐਲਾਨ ਦੋ ਦਿਨ ਬਾਅਦ ਹੋਵੇਗਾ।

