ਗੈਂਗਸਟਰ ਤੋਂ ਨੇਤਾ ਬਣੇ ਮਰਹੂਮ ਰੌਕੀ ਦੇ ਪਰਿਵਾਰ ਨੇ ਕੀਤੀ ਅਕਾਲੀ ਦਲ ਵਿੱਚ ਸ਼ਮੂਲੀਅਤ
ਫਾਜ਼ਿਲਕਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਾਜ਼ਿਲਕਾ ਵਿਖੇ ਪੋਲ ਖੋਲ੍ਹ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਰਾਜ ਦੀਆਂ ਨਕਾਮੀਆਂ ਨੂੰ ਜਨਤਾ ਦੇ ਸਾਹਮਣੇ ਪੇਸ਼ ਕੀਤਾ। ਸਿੱਖ ਕਤਲੇਆਮ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਟਾਈਟਲਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਇਹ ਕਤਲੇਆਮ ਗਾਂਧੀ ਪਰਿਵਾਰ ਦੀ ਸ਼ਹਿ ‘ਤੇ ਹੋਇਆ ਸੀ। ਇਸ ਮੌਕੇ ਗੈਂਗਸਟਰ ਤੋਂ ਨੇਤਾ ਬਣੇ ਮਰਹੂਮ ਜਸਵਿੰਦਰ ਸਿੰਘ ਰੌਕੀ ਦੀ ਭੈਣ ਰਾਜਦੀਪ ਕੌਰ ਨੇ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ। ਰਾਜਦੀਪ ਨੇ ਵਿਧਾਨ ਸਭਾ ਚੋਣਾਂ ਵਿੱਚ ਫਾਜ਼ਿਲਕਾ ਤੋਂ ਅਜ਼ਾਦ ਉਮੀਦਵਾਰ ਵੱਜੋਂ ਚੋਣ ਲੜੀ ਸੀ। ਅਕਾਲੀ ਦਲ ਵਿੱਚ ਰਾਜਦੀਪ ਦੀ ਸ਼ਮੂਲੀਅਤ ਨੂੰ ਜਿੱਥੇ ਸਲਾਹਿਆ ਗਿਆ ਹੈ ਉੱਥੇ ਇਸ ਦੀ ਵਿਰੋਧਤਾ ਵੀ ਹੋ ਰਹੀ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …