Breaking News
Home / ਦੁਨੀਆ / ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜਿਆ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ 5 ਸਾਲ ਦੀ ਜੇਲ੍ਹ

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜਿਆ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ 5 ਸਾਲ ਦੀ ਜੇਲ੍ਹ

ਅਗਲੀਆਂ ਚੋਣਾਂ ਨਹੀਂ ਲੜ ਸਕੇਗੀ ਖਾਲਿਦਾ
ਢਾਕਾ/ਬਿਊਰੋ ਨਿਊਜ਼
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜਿਆ ਨੂੰ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੰਜ ਸਾਲ ਜੇਲ੍ਹ ਦੀ ਸਜ਼ਾ ਸੁਣਵਾਈ ਹੈ। ਇਸਦੇ ਚੱਲਦਿਆਂ ਖਾਲਿਦਾ ਜਿਆ ਅਗਲੀਆਂ ਚੋਣਾਂ ਨਹੀਂ ਲੜ ਸਕੇਗੀ। ਇਸ ਫੈਸਲੇ ਤੋਂ ਬਾਅਦ ਬੰਗਲਾਦੇਸ਼ ਵਿਚ ਤਣਾਅ ਦਾ ਮਾਹੌਲ ਪੈਦਾ ਹੋ ਗਿਆ ਹੈ। ਢਾਕਾ ਪੁਲਿਸ ਨੇ ਸਪੈਸ਼ਲ ਨੋਟਿਸ ਜਾਰੀ ਕਰਕੇ ਲੋਕਾਂ ਦੇ ਇਕ ਜਗ੍ਹਾ ਇਕੱਠੇ ਹੋਣ ‘ਤੇ ਰੋਕ ਲਗਾ ਦਿੱਤੀ ਹੈ। ਕਈ ਜਗ੍ਹਾ ‘ਤੇ ਰੈਪਿਡ ਐਕਸ਼ਨ ਬਟਾਲੀਅਨ ਅਤੇ ਆਰਮਡ ਪੁਲਿਸ ਫੋਰਸ ਦੇ ਜਵਾਨ ਤੈਨਾਤ ਕੀਤੇ ਗਏ ਹਨ। ਅਦਾਲਤ ਦੇ ਇਸ ਫੈਸਲੇ ਤੋਂ ਪਹਿਲਾਂ ਹੀ ਖਾਲਿਦਾ ਦੇ ਇਕ ਹਜ਼ਾਰ ਸਮਰਥਕਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। ਜ਼ਿਕਰਯੋਗ ਹੈ ਕਿ ਖਾਲਿਦਾ, ਉਸਦੇ ਪੁੱਤਰ ਅਤੇ ਬੀ.ਐਨ.ਪੀ. ਦੇ ਸੀਨੀਅਰ ਵਾਈਸ ਪ੍ਰੈਜੀਡੈਂਟ ਤਾਰਿਕ ਰਹਿਮਾਨ ਸਮੇਤ 5 ਵਿਅਕਤੀਆਂ ਦੇ ਖਿਲਾਫ 1.62 ਕਰੋੜ ਰੁਪਏ ਦੇ ਘਪਲੇ ਦਾ ਇਲਜ਼ਾਮ ਹੈ।

Check Also

ਅਮਰੀਕਾ ਵਿਚ ਸਿੱਖ ਨੌਜਵਾਨ ‘ਤੇ ਕਾਲੇ ਵਿਅਕਤੀ ਵਲੋਂ ਹਥੌੜੇ ਨਾਲ ਹਮਲਾ

ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਵਿਚ ਇਕ ਸਿੱਖ ਨੌਜਵਾਨ ‘ਤੇ ਨਫ਼ਰਤ …