18.2 C
Toronto
Thursday, September 10, 2026
spot_img
Homeਭਾਰਤਸੋਨੀਆ ਗਾਂਧੀ ਨੇ ਕਾਂਗਰਸ ਪਾਰਲੀਮਾਨੀ ਬੋਰਡ ਦੀ ਮੀਟਿੰਗ 'ਚ ਕਿਹਾ

ਸੋਨੀਆ ਗਾਂਧੀ ਨੇ ਕਾਂਗਰਸ ਪਾਰਲੀਮਾਨੀ ਬੋਰਡ ਦੀ ਮੀਟਿੰਗ ‘ਚ ਕਿਹਾ

ਸੋਨੀਆ ਗਾਂਧੀ ਨੇ ਕਾਂਗਰਸ ਪਾਰਲੀਮਾਨੀ ਬੋਰਡ ਦੀ ਮੀਟਿੰਗ ‘ਚ ਕਿਹਾਰਾਹੁਲ ਗਾਂਧੀ ਮੇਰੇ ਵੀ ਬੌਸ, ਇਸ ਵਿਚ ਸ਼ੱਕ ਦੀ ਗੁੰਜਾਇਸ਼ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸੋਨੀਆ ਗਾਂਧੀ ਨੇ ਕਿਹਾ ਕਿ ਗੁਜਰਾਤ ਵਿਚ ਕਾਂਗਰਸ ਨੇ ਬਹੁਤ ਔਖੀ ਸਥਿਤੀ ਵਿਚ ਚੋਣਾਂ ਲੜੀਆਂ ਹਨ। ਰਾਜਸਥਾਨ ਵਿਚ ਹੋਈ ਉਪ ਚੋਣ ਵਿਚ ਕਾਂਗਰਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਤੋਂ ਇਹ ਲੱਗ ਰਿਹਾ ਹੈ ਕਿ ਬਦਲਾਅ ਦੀ ਹਵਾ ਵਗਣ ਲੱਗੀ ਹੈ। ਇਹ ਵਿਚਾਰ ਸੋਨੀਆ ਗਾਂਧੀ ਨੇ ਕਾਂਗਰਸ ਪਾਰਲੀਮਾਨੀ ਬੋਰਡ ਦੀ ਮੀਟਿੰਗ ਵਿਚ ਪ੍ਰਗਟ ਕੀਤੇ।
ਸੋਨੀਆ ਗਾਂਧੀ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਨੂੰ ਨਵੇਂ ਪ੍ਰਧਾਨ ਰਾਹੁਲ ਗਾਂਧੀ ਮਿਲ ਗਏ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਮੇਰੇ ਵੀ ਬੌਸ ਹਨ ਅਤੇ ਇਸ ਬਾਰੇ ਕਿਸੇ ਨੂੰ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ। ਜ਼ਿਕਰਯੋਗ ਹੈ ਕਿ ਕਾਂਗਰਸ ਨੇ ਅਗਲੀਆਂ ਲੋਕ ਸਭਾ ਚੋਣਾਂ ਲਈ ਪ੍ਰੋਗਰਾਮ ਉਲੀਕਣੇ ਸ਼ੁਰੂ ਕਰ ਦਿੱਤੇ ਹਨ।

RELATED ARTICLES
POPULAR POSTS