ਮੁਫਤ ‘ਚ ਵਰਤ ਰਹੇ ਹਨ ਬਿਜਲੀ-ਪਾਣੀ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਜ਼ੀਰਾ, ਪਰਮਿੰਦਰ ਸਿੰਘ ਪਿੰਕੀ ਅਤੇ ਦਵਿੰਦਰ ਸਿੰਘ ਘੁਬਾਇਆ ਨੇ ਪ੍ਰੈਸ ਕਾਨਫਰੰਸ ਕਰਕੇ ਅਕਾਲੀ ਆਗੂਆਂ ‘ਤੇ ਉਨ੍ਹਾਂ ਨੂੰ ਅਲਾਟ ਹੋਏ ਫਲੈਟਾਂ ‘ਤੇ ਨਜਾਇਜ਼ ਕਬਜ਼ਾ ਕਰਨ ਦੇ ਇਲਜ਼ਾਮ ਲਗਾਏ ਹਨ। ਕਾਂਗਰਸੀ ਵਿਧਾਇਕਾਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਵਲੋਂ ਉਨ੍ਹਾਂ ਨੂੰ ਜਿਹੜੇ ਫਲੈਟ ਅਲਾਟ ਕੀਤੇ ਗਏ ਹਨ ਉਨ੍ਹਾਂ ‘ਤੇ ਅਜੇ ਵੀ ਅਕਾਲੀ ਦਲ ਦੇ ਆਗੂਆਂ ਦਾ ਕਬਜ਼ਾ ਹੈ ਅਤੇ ਉਹ ਨਾਜਾਇਜ਼ ਤੌਰ ‘ਤੇ ਉਨ੍ਹਾਂ ਫਲੈਟਾਂ ਵਿਚ ਰਹਿ ਰਹੇ ਹਨ। ਕੁਲਬੀਰ ਜ਼ੀਰਾ ਨੇ ਕਿਹਾ ਜਿਹੜਾ ਫਲੈਟ ਉਨ੍ਹਾਂ ਨੂੰ ਅਲਾਟ ਹੋਇਆ ਸੀ, ਉਸ ਫਲੈਟ ਵਿਚ ਅਜੇ ਵੀ ਹਰੀ ਸਿੰਘ ਜ਼ੀਰਾ ਦਾ ਕਬਜ਼ਾ ਹੈ। ਇਸੇ ਤਰ੍ਹਾਂ ਜਿਹੜਾ ਫਲੈਟ ਪਰਮਿੰਦਰ ਸਿੰਘ ਪਿੰਕੀ ਨੂੰ ਅਲਾਟ ਹੋਇਆ ਸੀ ਉਸ ਵਿਚ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਰਹਿ ਰਿਹਾ ਹੈ। ਕਾਂਗਰਸੀ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਅਕਾਲੀ ਇਨ੍ਹਾਂ ਫਲੈਟਾਂ ਵਿਚ ਨਾਜਾਇਜ਼ ਤੌਰ ‘ਤੇ ਰਹਿ ਕੇ ਬਿਜਲੀ ਪਾਣੀ ਚੋਰੀ ਕਰ ਰਹੇ ਹਨ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …