ਪਿਛਲੀ ਅਕਾਲੀ-ਭਾਜਪਾ ਸਰਕਾਰ ‘ਤੇ ਖਜ਼ਾਨਾ ਖਾਲੀ ਕਰਨ ਦੇ ਲਗਾਏ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਮੰਨਿਆ ਹੈ ਕਿ ਖਜ਼ਾਨਾ ਖਾਲੀ ਹੈ। ਇਸ ਕਰਕੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਵਿਚ ਮੁਸ਼ਕਲ ਆ ਰਹੀ ਹੈ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਖ਼ਜ਼ਾਨਾ ਖ਼ਾਲੀ ਕਰਕੇ ਗਈ ਹੈ। ਇਸੇ ਕਰਕੇ ਆਰਥਿਕ ਸੰਕਟ ਹੈ। ਉਨ੍ਹਾਂ ਕਿਹਾ ਕਿ ਤਨਖਾਹਾਂ ਦੀ ਸਮੱਸਿਆ ਵੀ ਇਸੇ ਕਰਕੇ ਆਈ ਹੈ। ਉਨ੍ਹਾਂ ਮੰਨਿਆ ਕਿ ਮੁਲਾਜ਼ਮਾਂ ਦੇ ਪ੍ਰਦਰਸ਼ਨ ਬਿਲਕੁਲ ਠੀਕ ਹਨ ਪਰ ਇਸ ਸਭ ਲਈ ਅਕਾਲੀ ਜ਼ਿੰਮੇਵਾਰ ਹਨ। ਬਾਜਵਾ ਨੇ ਕਿਹਾ ਕਿ ਸਰਕਾਰ ਨੇ 600 ਕਰੋੜ ਰੁਪਏ ਤਨਖ਼ਾਹਾਂ ਲਈ ਉਧਾਰੇ ਲਏ ਹਨ ਪਰ ਅੱਗੇ ਤੋਂ ਅਜਿਹਾ ਸੰਕਟ ਨਹੀਂ ਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …