Breaking News
Home / ਪੰਜਾਬ / ‘ਆਪ’ ਵਿਧਾਇਕਾਂ ਦਾ ਵਫਦ ਰਾਣਾ ਕੇ.ਪੀ. ਨੂੰ ਮਿਲਿਆ

‘ਆਪ’ ਵਿਧਾਇਕਾਂ ਦਾ ਵਫਦ ਰਾਣਾ ਕੇ.ਪੀ. ਨੂੰ ਮਿਲਿਆ

ਕਿਹਾ, ਅਹੁਦੇ ਦੀ ਦੁਰਵਰਤੋਂ ਕਰਕੇ ਲਾਭ ਲੈਣ ਵਾਲਿਆਂ ਖਿਲਾਫ ਬਣੇ ਕਾਨੂੰਨ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਉਪ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਨੂੰ ਆਪਣੇ ਅਹੁਦੇ ਦੀ ਦੁਰਵਰਤੋ ਕਰਕੇ ਵਪਾਰਕ ਲਾਭ ਲੈਣ ਵਾਲਿਆਂ ਖ਼ਿਲਾਫ਼ ਕਾਨੂੰਨ ਬਨਾਉਣਾ ਚਾਹੀਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸੱਤਾਧਾਰੀ ਹਮੇਸ਼ਾ ਮਾਫ਼ੀਆ ਰਾਹੀਂ ਅੰਨ੍ਹੀ ਕਮਾਈ ਕਰਦੇ ਹਨ ਅਤੇ ਉਹਨਾਂ ਦੀ ਕਮਾਈ ਕਈ ਗੁਣਾ ਵੱਧ ਜਾਂਦੀ ਹੈ ਜਦਕਿ ਸਰਕਾਰੀ ਅਦਾਰੇ ਘਾਟੇ ਦਾ ਸ਼ਿਕਾਰ ਹਨ। ਇਸੇ ਕਰਕੇ ਪੰਜਾਬ ਸਰਕਾਰ ਦੇ ਸਿਰ 2.5 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਇਸ ਲਈ ਮੰਤਰੀਆਂ ਤੇ ਵਿਧਾਇਕਾਂ ਦੀ ਲਾਲਚੀ ਪ੍ਰਵਿਰਤੀ ਉੱਤੇ ਰੋਕ ਲਗਾਉਣੀ ਜ਼ਰੂਰੀ ਹੈ। ਵਿਧਾਇਕ ਅਮਨ ਅਰੋੜਾ, ਕਲਤਾਰ ਸਿੰਘ, ਅਮਰਜੀਤ ਸਿੰਘ ਸੰਦੋਆ ਤੇ ਕੰਵਰ ਸੰਧੂ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਹਿੱਤਾਂ ਦਾ ਟਕਰਾਅ ਬਾਰੇ ਬਿਲ ਬਣਾਉਣ ਦੀ ਮੰਗ ਕੀਤੀ ਅਤੇ ਬਿਲ ਖਰੜੇ ਦੀ ਕਾਪੀ ਸੌਪੀ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …