22.3 C
Toronto
Tuesday, September 16, 2025
spot_img
Homeਪੰਜਾਬਦੋ ਅਧਿਆਪਕਾਂ ਨੇ ਕੀਤੀ ਸ਼ਰਮਨਾਕ ਕਰਤੂਤ

ਦੋ ਅਧਿਆਪਕਾਂ ਨੇ ਕੀਤੀ ਸ਼ਰਮਨਾਕ ਕਰਤੂਤ

ਪਿੰਡ ਨੱਥੋਵਾਲੀ ਦੇ ਸਕੂਲ ਦੀ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ
ਲੁਧਿਆਣਾ/ਬਿਊਰੋ ਨਿਊਜ਼
ਜਗਰਾਓਂ ਦੇ ਥਾਣਾ ਹਠੂਰ ਅਧੀਨ ਪੈਂਦੇ ਪਿੰਡ ਨੱਥੋਵਾਲੀ ਦੇ ਸਕੂਲ ਦੇ ਦੋ ਅਧਿਆਪਕਾਂ ‘ਤੇ ਉਸੇ ਪਿੰਡ ਦੀ ਵਿਦਿਆਰਥਣ ਨਾਲ ਬਲਾਤਕਾਰ ਕਰਨ ਦੇ ਇਲਜ਼ਾਮ ਲੱਗੇ ਹਨ। ਅਧਿਆਪਕਾਂ ਦੀ ਕਰਤੂਤ ਦਾ ਉਦੋਂ ਪਤਾ ਲੱਗਾ ਜਦੋਂ ਵਿਦਿਆਰਥਣ ਗਰਭਵਤੀ ਹੋ ਗਈ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ।
ਜਗਰਾਓਂ ਦੇ ਪੁਲਿਸ ਕਪਤਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਨੱਥੋਵਾਲੀ ਸਰਕਾਰੀ ਸਕੂਲ ਦੇ ਪੰਜਾਬੀ ਦੇ ਅਧਿਆਪਕ ਹਰਜੀਤ ਸਿੰਘ ਤੇ ਕਾਰਜਕਾਰੀ ਪ੍ਰਿੰਸੀਪਲ ਭਾਰਤ ਭੂਸ਼ਣ ਨੂੰ ਆਪਣੀ ਵਿਦਿਆਰਥਣ ਨਾਲ ਬਲਾਤਕਾਰ ਕਰਨ ਦੇ ਇਲਜ਼ਾਮ ਹੇਠ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

RELATED ARTICLES
POPULAR POSTS