ਰਹਿੰਦੇ ਚਾਰ ਜ਼ਿਲ੍ਹਿਆਂ ਨੂੰ ਵੀ ਰਾਸ਼ਟਰੀ ਮਾਰਗਾਂ ਨਾਲ ਜੋੜਨ ਦੀ ਮੰਗ ਵੀ ਦੁਹਰਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਕੋਲ ਪਾਣੀਆਂ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਸ਼ਾਹਪੁਰ ਕੰਡੀ ਡੈਮ ਨੂੰ ਫਾਸਟ ਟਰੈਕ ਤਰਜੀਹੀ ਪ੍ਰੋਜੈਕਟ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਰਾਜਸਥਾਨ ਫੀਡਰ ਤੇ ਸਰਹਿੰਦ ਫੀਡਰ ਨਹਿਰਾਂ ਨੂੰ ਤਰਜੀਹੀ ਸੂਚੀ ਵਿੱਚ ਸ਼ਾਮਲ ਕਰਨ ਲਈ ਪ੍ਰਧਾਨ ਮੰਤਰੀ ਦਫਤਰ ਦੇ ਦਖਲ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਰਹਿੰਦੇ ਚਾਰ ਜ਼ਿਲ੍ਹਿਆਂ ਨੂੰ ਵੀ ਰਾਸ਼ਟਰੀ ਮਾਰਗਾਂ ਨਾਲ ਜੋੜਨ ਲਈ ਆਪਣੀ ਮੰਗ ਦੁਹਰਾਈ।
ਮੁੱਖ ਮੰਤਰੀ ਨੇ ਦੱਸਿਆ ਕਿ ਸ਼ਾਹਪੁਰ ਕੰਡੀ ਡੈਮ ਲਈ ਗਡਕਰੀ ਨੇ ਸੂਬਾ ਸਰਕਾਰ ਨੂੰ ਇਹ ਮੁੱਦਾ ਸਿੱਧੇ ਤੌਰ ‘ਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਦਾ ਸੁਝਾਅ ਦਿੱਤਾ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …