8 C
Toronto
Friday, September 25, 2026
spot_img
Homeਪੰਜਾਬਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜੂਨ-ਜੁਲਾਈ 'ਚ ਜਾਰੀ ਕੀਤੀ...

ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜੂਨ-ਜੁਲਾਈ ‘ਚ ਜਾਰੀ ਕੀਤੀ ਜਾਵੇਗੀ

ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜੂਨ-ਜੁਲਾਈ ‘ਚ ਜਾਰੀ ਕੀਤੀ ਜਾਵੇਗੀਯੂਥ ਵਿੰਗ ਦੀ ਪੈਦਲ ਯਾਤਰਾ ਹੁਸੈਨੀਵਾਲਾ ਵਿਖੇ ਹੋਈ ਸੰਪੰਨ
ਸੰਜੇ ਸਿੰਘ ਨੇ ਕਿਹਾ, ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ
ਫ਼ਿਰੋਜ਼ਪੁਰ/ਬਿਊਰੋ ਨਿਊਜ਼
ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜੂਨ-ਜੁਲਾਈ ਮਹੀਨੇ ਵਿੱਚ ਜਾਰੀ ਹੋ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸੰਜੇ ਸਿੰਘ ਪਾਰਟੀ ਦੇ ਯੂਥ ਵਿੰਗ ਦੀ ਪੈਦਲ ਯਾਤਰਾ ਦੇ ਸੰਪੰਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਫ਼ਿਰੋਜ਼ਪੁਰ ਪਹੁੰਚੇ ਸਨ।
ਫ਼ਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਯੂਥ ਵਿੰਗ ਦੀ ਪੈਦਲ ਯਾਤਰਾ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦੀ ਹੋਈ ਹੁਸੈਨੀਵਾਲਾ ਵਿਖੇ ਸੰਪੰਨ ਹੋਈ। ਇਸ ਮੌਕੇ ਸਾਰੇ ਆਗੂਆਂ ਨੇ ਹੁਸੈਨੀਵਾਲਾ ਸਥਿਤ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸਮਾਧ ਉੱਤੇ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਤੇ ਇਸ ਵਾਰ ਸੂਬੇ ਵਿੱਚ ਸਰਕਾਰ ਆਮ ਆਦਮੀ ਪਾਰਟੀ ਦੀ ਬਣੇਗੀ।

RELATED ARTICLES
POPULAR POSTS