Breaking News
Home / ਦੁਨੀਆ / ਅਮਰੀਕਾ ਨੇ ਅੱਤਵਾਦੀ ਸੰਗਠਨਾਂ ਦਾ ਸਮਰਥਨ ਕਰਨ ਵਾਲੇ ਦੇਸ਼ਾਂ ਨੂੰ ਦਿੱਤੀ ਚਿਤਾਵਨੀ

ਅਮਰੀਕਾ ਨੇ ਅੱਤਵਾਦੀ ਸੰਗਠਨਾਂ ਦਾ ਸਮਰਥਨ ਕਰਨ ਵਾਲੇ ਦੇਸ਼ਾਂ ਨੂੰ ਦਿੱਤੀ ਚਿਤਾਵਨੀ

ਵਾਸ਼ਿੰਗਟਨ/ਬਿਊਰੋ ਨਿਊਜ਼ : ਅੱਤਵਾਦੀ ਸੰਗਠਨਾਂ ਦਾ ਸਮਰਥਨ ਕਰਨ ਵਾਲੇ ਦੇਸ਼ਾਂ ਨੂੰ ਅਮਰੀਕਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅੱਤਵਾਦੀ ਪ੍ਰਮਾਣੂ ਹਥਿਆਰ ਪ੍ਰਾਪਤ ਕਰਨ ‘ਚ ਸਫ਼ਲ ਹੋਏ ਤਾਂ ਉਹ ਦੇਸ਼ ਇਸ ਲਈ ਜ਼ਿੰਮੇਵਾਰ ਹੋਣਗੇ। ਅਮਰੀਕਾ ਨੇ ਕਿਹਾ ਕਿ ਅੱਤਵਾਦੀ ਸੰਗਠਨ ਪ੍ਰਮਾਣੂ ਹਥਿਆਰ ਪ੍ਰਾਪਤ ਕਰਨ ਦੀ ਕੋਸ਼ਿਸ਼ ‘ਚ ਲੱਗੇ ਹੋਏ ਹਨ। ਸਿਆਸੀ ਮਾਮਲਿਆਂ ਦੇ ਉਪ ਮੰਤਰੀ ਟਾਮ ਸ਼ੇਨਾਨ ਨੇ ਪੇਂਟਾਗਨ ‘ਚ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਅਮਰੀਕਾ ਪ੍ਰਮਾਣੂ ਹਥਿਆਰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਦਾ ਸਮਰਥਨ ਕਰਨ ਵਾਲੇ ਕਿਸੇ ਵੀ ਗੈਰ-ਰਾਜਨੀਤਕ ਜਾਂ ਅੱਤਵਾਦੀ ਸੰਗਠਨ ਦੀ ਜਵਾਬਦੇਹੀ ਤੈਅ ਕਰੇਗਾ। ਹਾਲਾਂਕਿ ਸ਼ੇਨਾਨ ਨੇ ਐਨ. ਪੀ. ਆਰ. ਦੀ 100 ਸਫ਼ਿਆਂ ਵਾਲੀ ਇਸ ਰਿਪੋਰਟ ‘ਚ ਇਹ ਨਹੀਂ ਦੱਸਿਆ ਕਿ ਕਿਨ੍ਹਾਂ ਦੇਸ਼ਾਂ ਦੀ ਮਦਦ ਨਾਲ ਅੱਤਵਾਦੀਆਂ ਦੇ ਹੱਥ ਪ੍ਰਮਾਣੂ ਹਥਿਆਰ ਲੱਗ ਸਕਦੇ ਹਨ।
ਉਥੇ ਅਮਰੀਕਾ ਲੰਮੇ ਸਮੇਂ ਤੋਂ ਇਹ ਕਹਿੰਦਾ ਆਇਆ ਹੈ ਕਿ ਅੱਤਵਾਦੀ ਸੰਗਠਨਾਂ ਨੂੰ ਪਾਕਿਸਤਾਨ ਆਪਣੇ ਪ੍ਰਮਾਣੂ ਹਥਿਆਰ ਦੇ ਸਕਦਾ ਹੈ। ਸ਼ੇਨਾਨ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ 21ਵੀਂ ਸਦੀ ‘ਚ ਇਹ ਸਭ ਤੋਂ ਵੱਡਾ ਖ਼ਤਰਾ ਹੈ ਅਤੇ ਦੁਨੀਆ ਨੂੰ ਇਸ ਨੂੰ ਘੱਟ ਕਰਨ ਦੀ ਲੋੜ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਅਮਰੀਕਾ ਅੱਤਵਾਦੀਆਂ ਦੇ ਹੱਥ ਪ੍ਰਮਾਣੂ ਹਥਿਆਰ ਅਤੇ ਤਕਨਾਲੋਜੀ ਲੱਗਣ ਤੋਂ ਰੋਕਣ ਦੀ ਕੋਸ਼ਿਸ਼ ‘ਚ ਲੱਗਾ ਹੈ। ਰਿਪੋਰਟ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਮਰੀਕਾ ਅਤੇ ਉਸ ਦਾ ਸਮਰਥਨ ਕਰਨ ਵਾਲੇ ਦੇਸ਼ਾਂ ‘ਤੇ ਜੇਕਰ ਪ੍ਰਮਾਣੂ ਹਮਲਾ ਹੁੰਦਾ ਹੈ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ। ਅਮਰੀਕਾ ਨੂੰ ਪਾਕਿਸਤਾਨ, ਉੱਤਰੀ ਕੋਰੀਆ ਅਤੇ ਈਰਾਨ ‘ਤੇ ਸਭ ਤੋਂ ਵੱਧ ਸ਼ੱਕ ਹੈ। ਅਮਰੀਕਾ ਕਈ ਵਾਰ ਦੋਸ਼ ਲਗਾ ਚੁੱਕਾ ਹੈ ਕਿ ਈਰਾਨ ਅਤੇ ਪਾਕਿਸਤਾਨ ਅੱਤਵਾਦੀਆਂ ਨੂੰ ਹਥਿਆਰ ਮੁਹੱਈਆ ਕਰਵਾਉਂਦੇ ਰਹੇ ਹਨ। ਅਮਰੀਕਾ ਨੂੰ ਸ਼ੱਕ ਹੈ ਕਿ ਇਹ ਤਿੰਨੋ ਦੇਸ਼ ਅੱਤਵਾਦੀਆਂ ਨੂੰ ਪ੍ਰਮਾਣੂ ਹਥਿਆਰ ਮੁਹੱਈਆ ਕਰਵਾ ਸਕਦੇ ਹਨ।

Check Also

ਅੰਮ੍ਰਿਤਸਰ ਦੇ ਵਿਕਾਸ ਲਈ ਭਾਰਤੀ ਅਮਰੀਕੀਆਂ ਨੇ 10 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ

ਵਾਸ਼ਿੰਗਟਨ/ਬਿਊਰੋ ਨਿਊਜ਼ : ਪ੍ਰਮੁੱਖ ਭਾਰਤੀ ਅਮਰੀਕੀਆਂ ਦੇ ਸਮੂਹ ਨੇ ਅੰਮ੍ਰਿਤਸਰ ਦੇ ਸਮਾਜਿਕ-ਆਰਥਿਕ ਵਿਕਾਸ ਲਈ ‘ਸਟਾਰਟਅੱਪਸ’ …