ਮਿਸੀਸਾਗਾ/ਬਿਊਰੋ ਨਿਊਜ਼ : ਮਿਸੀਸਾਗਾ ਵਿਚ ਇਕ ਘਰ ਨੂੰ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਘਟਨਾ ਲੋਰਲ ਪਾਰਕ ਨੇੜੇ ਵਾਪਰੀ। ਪੁਲਿਸ ਨੇ ਦੱਸਿਆ ਕਿ ਜਦੋਂ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀ ਪਹੁੰਚੇ ਤਾਂ ਉਸ ਵੇਲੇ ਘਰ ਅੱਗ ਕਾਰਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ, ਜਿਸ ਮਗਰੋਂ ਵਿਭਾਗ ਦੇ ਕਰਮਚਾਰੀਆਂ ਨੇ ਘਰ ਜੀਆਂ ਨੂੰ ਲੱਭਣ ਦਾ ਕੰਮ ਸ਼ੁਰੂ ਕੀਤਾ। ਪੁਲਿਸ ਨੇ ਦੱਸਿਆ ਕਿ ਕਰਮਚਾਰੀਆਂ ਨੂੰ ਘਰ ਦੇ ਅੰਦਰੋਂ ਇਕ ਬੁਰੀ ਤਰ੍ਹਾਂ ਝੁਲਸੀ ਹਾਲਤ ਵਿਅਕਤੀ ਦੀ ਲਾਸ਼ ਵੀ ਮਿਲੀ ਹੈ। ਪੁਲਿਸ ਨੇ ਅਜੇ ਵਿਅਕਤੀ ਦੀ ਪਛਾਣ ਜਾਰੀ ਨਹੀਂ ਕੀਤੀ ਹੈ। ਪਰ ਪੀੜਤ ਦੇ ਗੁਆਂਢੀਆਂ ਦਾ ਕਹਿਣਾ ਹੈ ਕਿ ਨੁਕਸਾਨੇ ਘਰ ਵਿਚ 70 ਸਾਲ ਦਾ ਵਿਅਕਤੀ ਰਹਿੰਦਾ ਸੀ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਅੱਗ ਲੱਗਣ ਤੋਂ ਕੁਝ ਦੇਰ ਪਹਿਲਾਂ ਵਿਅਕਤੀ ਨੂੰ ਘਰ ਦੇ ਬਾਹਰ ਦੇਖਿਆ ਗਿਆ ਸੀ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …