ਅੰਮ੍ਰਿਤਸਰ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ 1984 ਸਿੱਖ ਕਤਲੇਆਮ ਦੇ ਮੁੱਖ ਮੁਲਜ਼ਮ ਜਗਦੀਸ਼ ਟਾਈਟਲਰ ਨੂੰ ਚੌਕ ਵਿੱਚ ਟੰਗ ਦੇਣ ਦੀ ਗੱਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਦੋਸ਼ੀ ਟਾਈਟਲਰ ਹੋਵੇ ਜਾਂ ਕੋਈ ਹੋਰ, ਉਸ ਨੂੰ ਚੌਕ ਵਿੱਚ ਪੁੱਠਾ ਟੰਗ ਦੇਣਾ ਚਾਹੀਦਾ ਹੈ। ਆਪਣੇ ਲਹਿਜ਼ੇ ਵਿੱਚ ਬੋਲਦਿਆਂ ਕੈਬਨਿਟ ਮੰਤਰੀ ਨੇ ਆਪਣੀ ਹੀ ਕਾਂਗਰਸ ਪਾਰਟੀ ਦੇ ਨੇਤਾ ਜਗਦੀਸ਼ ਟਾਈਟਲਰ ਵਿਰੁੱਧ ਇਹ ਬਿਆਨ ਦੇ ਕੇ ਹਲਚਲ ਮਚਾ ਦਿੱਤੀ ਹੈ। ਕਈ ਦਿਨਾਂ ਤੋਂ ਜਗਦੀਸ਼ ਟਾਈਟਲਰ ਦਾ ਸਖ਼ਤ ਵਿਰੋਧ ਹੋ ਰਿਹਾ ਹੈ ਕਿਉਂਕਿ ਉਸ ਨੇ ਇੱਕ ਇੰਟਰਵਿਊ ਵਿੱਚ ਰਾਜੀਵ ਗਾਂਧੀ ਨਾਲ ਦਿੱਲੀ ਦੀਆਂ ਸੜਕਾਂ ‘ਤੇ ਘੁੰਮਣ ਦੀ ਗੱਲ ਕੀਤੀ ਸੀ। ਉਸ ਦਾ ਇੱਕ ਸਟਿੰਗ ਵੀਡੀਓ ਵੀ ਜਾਰੀ ਹੋ ਗਿਆ ਹੈ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …