ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਮਹਾਰਾਸ਼ਟਰ ਦੇ ਇਤਿਹਾਸਕ ਸ਼ਹਿਰ ਨਾਂਦੇੜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਦੀ ਯਾਦ ਵਿਚ 67 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਸੂਬਾ ਸਰਕਾਰ ਦੀ ਸਿਫਾਰਸ਼ ‘ਤੇ ਨਾਂਦੇੜ ਲਈ ਇਨ੍ਹਾਂ ਪ੍ਰੋਜੇਕਟਾਂ ਨੂੰ ਮਨਜ਼ੂਰ ਕਰਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਫੜਨਵੀਸ ਨੇ ਦੱਸਿਆ ਕਿ ਨਾਂਦੇੜ ਵਿਖੇ ਗੁਰੂ ਗੋਬਿੰਦ ਜੀ ਦੇ ਸਟੇਡੀਅਮ ਦੇ ਆਧੁਨਿਕੀਰਨ ਲਈ 45 ਕਰੋੜ ਤੇ ਸਵਾਮੀ ਰਾਮਾਨੰਦ ਤੀਰਥ ਮਰਾਠਵਾੜਾ ਯੂਨੀਵਰਸਿਟੀ, ਨਾਂਦੇੜ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਧਿਯਾਸਨ ਸਾਂਕੁਲ ਤੇ ਖੋਜ ਕੇਂਦਰ ਦੀ ਇਮਾਰਤ ਦੀ ਉਸਾਰੀ ਲਈ 22 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਕੇਂਦਰ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਜੇਕਟ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਨੂੰ ਸਮਰਪਿਤ ਹਨ।
Home / ਪੰਜਾਬ / ਕੇਂਦਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਯਾਦ ਵਿਚ 67 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਦਿੱਤੀ ਮਨਜੂਰੀ
Check Also
ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਹੋਈ ਸਮਾਪਤੀ
ਰਾਜਪਾਲ ਕਟਾਰੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …