ਕਿਸਾਨਾਂ ਦੀ ਮੰਗ, ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ਮੁਆਫ ਹੋਣ
ਚੰਡੀਗੜ੍ਹ/ਬਿਊਰੋ ਨਿਊਜ਼
ਸਰਬ ਭਾਰਤੀ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਪਿੰਡ-ਪਿੰਡ ਤੇ ਤਹਿਸੀਲ ਪੱਧਰ ‘ਤੇ 12 ਤੋਂ 19 ਫ਼ਰਵਰੀ ਤੱਕ ਬਜਟ ਦੀਆਂ ਕਾਪੀਆਂ ਸਾੜਨ ਦੀ ਅਪੀਲ ਕੀਤੀ ਹੈ। ਕਮੇਟੀ ਨੇ ਕਿਹਾ ਹੈ ਕਿ ਹੁਣ ਤੱਕ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਬਾਰੇ ਸਿਰਫ ਖੋਖਲੀ ਬਿਆਨਬਾਜ਼ੀ ਕੀਤੀ ਹੈ।
ਕਮੇਟੀ ਆਗੂ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਘੱਟੋ-ਘੱਟ ਸਮਰਥਨ ਮੁੱਲ ਦੇਣ, ਖੇਤੀ ਲਾਗਤਾਂ ਦੀਆਂ ਕੀਮਤਾਂ ਘਟਾਉਣ, ਸਾਰੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਿੱਜੀ ਕਰਜ਼ਿਆਂ ਸਮੇਤ ਹਰ ਤਰ੍ਹਾਂ ਦੇ ਸਰਕਾਰੀ ਤੇ ਗ਼ੈਰ ਸਰਕਾਰੀ ਕਰਜ਼ੇ ਮਾਫ਼ ਕਰਨ ਦੀ ਮੰਗ ਕਰ ਰਹੇ ਹਨ। ਕਮੇਟੀ ਦੇ ਆਗੂ ਨੇ ਇਹ ਵੀ ਕਿਹਾ ਕਿ ਭਾਰਤ ਦੇ ਕਿਸਾਨ ਕਰਜ਼ੇ ਵਿੱਚ ਡੁੱਬੇ ਪਏ ਹਨ ਜਿਸ ਦਾ ਕਾਰਨ ਖੇਤੀ ਲਾਗਤਾਂ ਦੀ ਵਧ ਰਹੀ ਕੀਮਤ ਹੈ। ਬਜਟ ਵਿੱਚ ਨਾ ਹੀ ਬੀਜ, ਖਾਦ, ਕੀੜੇਮਾਰ ਦਵਾਈਆਂ, ਖੇਤੀ ਮਸ਼ੀਨਰੀ, ਬਿਜਲੀ, ਡੀਜ਼ਲ, ਪੈਟਰੋਲ ਆਦਿ ਦੀਆ ਕੀਮਤਾਂ ਘਟਾਈਆਂ ਗਈਆਂ ਹਨ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …