ਪੰਜਾਬ ਭਾਜਪਾ ਦਾ ਵਫਦ ਵੀ ਮਿਲਿਆ ਸੀ ਰਾਜਨਾਥ ਸਿੰਘ ਨੂੰ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਅੱਜ ਜਗਦੀਸ਼ ਟਾਈਟਲਰ ਸਟਿੰਗ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੰਗ ਕੀਤੀ ਕਿ ਜਗਦੀਸ਼ ਟਾਈਟਲਰ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ।
ਇਸ ਤੋਂ ਪਹਿਲਾਂ ਲੰਘੇ ਕੱਲ੍ਹ ਵੀ ਜਗਦੀਸ਼ ਟਾਈਟਲਰ ‘ਤੇ ਕਾਰਵਾਈ ਲਈ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਦੀ ਅਗਵਾਈ ਵਿਚ ਪੰਜਾਬ ਭਾਜਪਾ ਦਾ ਇੱਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ ਸੀ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਜਾਰੀ ਕੀਤੀ ਵੀਡੀਓ ਬਾਰੇ ਗੱਲ ਕਰਦਿਆਂ ਸਾਂਪਲਾ ਨੇ ਕਿਹਾ ਕਿ ਇਸ ਵਿਚ ਟਾਈਟਲਰ ਦੇ ਇਕਬਾਲ ਤੋਂ ਉਸਦੀ 84 ਸਿੱਖ ਕਤਲੇਆਮ ਵਿਚ ਸ਼ਮੂਲੀਅਤ ਬਾਰੇ ਕੋਈ ਸ਼ੱਕ ਹੀ ਨਹੀਂ ਰਹਿ ਜਾਂਦਾ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …