ਮੁੱਖ ਮੰਤਰੀ ਮਿਲਾਓ, ਇਨਾਮ ਪਾਓ
ਚੰਡੀਗੜ੍ਹ/ਬਿਊਰੋ ਨਿਊਜ਼
ਆਉਣ ਵਾਲੇ ਦਿਨਾਂ ਵਿਚ ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਦੀ ਆਮ ਜਨਤਾ ਲਈ ਇਕ ਇਨਾਮ ਪ੍ਰਾਪਤ ਕਰਨ ਦੀ ਯੋਜਨਾ ਦਿੱਤੀ ਜਾ ਰਹੀ ਹੈ ਜਿਸ ਵਿਚ ਕੋਈ ਵੀ ਵਿਅਕਤੀ ਜੋ ਪੰਜਾਬ ਦੇ ਠੇਕਾ ਮੁਲਾਜ਼ਮਾਂ ਦੀ ਮੁੱਖ ਮੰਤਰੀ ਪੰਜਾਬ ਜਾਂ ਕਾਂਗਰਸ ਪ੍ਰਧਾਨ ਨਾਲ ਮੀਟਿੰਗ ਕਰਵਾਏਗਾ ਉਸ ਨੂੰ ਇਨਾਮ ਦਿੱਤਾ ਜਾਵੇਗਾ। ਪੰਜਾਬ ਵਿਚ ਪਹਿਲੀ ਵਾਰ ਕੋਈ ਅਜਿਹੀ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਵਿਚ ਇਕ ਆਮ ਜਨਤਾ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੇ ਇਵਜ਼ ਵਜੋਂ ਉਨ੍ਹਾਂ ਨੂੰ ਬਣਦਾ ਇਨਾਮ ਦਿੱਤਾ ਜਾਵੇਗਾ। ਅਸੀ ਅਕਸਰ ਹੀ ਸੁਣਿਆ ਹੈ ਕਿ ਸਰਕਾਰ ਵੱਲੋਂ ਆਮ ਜਨਤਾ ਲਈ ਵੱਖ-ਵੱਖ ਸਕੀਮਾਂ ਸ਼ੁਰੂ ਕੀਤੀਆਂ ਜਾਂਦੀਆਂ ਹਨ ਪਰ ਬੜੀ ਹੈਰਾਨੀ ਦੀ ਗੱਲ ਹੋਵੇਗੀ ਕਿ ਮੁੱਖ ਮੰਤਰੀ ਨੂੰ ਮਿਲਣ ਲਈ ਕੋਈ ਸਕੀਮ ਸ਼ੁਰੂ ਹੋਵੇਗੀ। ਇਹ ਆਪਣੇ ਆਪ ਵਿਚ ਹੀ ਇਕ ਬੁਝਾਰਤ ਬਣ ਗਈ ਹੈ। ਮੁੱਖ ਮੰਤਰੀ ਮਿਲਾਓ ਇਨਾਮ ਪਾਓ” ਯੋਜਨਾ ਦੀ ਸ਼ੁਰੂਆਤ 17 ਫਰਵਰੀ ਨੂੰ ਜਲੰਧਰ, ਅੰਮ੍ਰਿਤਸਰ, ਮੋਹਾਲੀ ਤੇ ਬਠਿੰਡਾ ਤੋਂ ਕੀਤੀ ਜਾਵੇਗੀ।
Check Also
ਅੰਮਿ੍ਰਤਸਰ ਅਤੇ ਜੰਮੂ ਜਾਣ ਵਾਲੀਆਂ 22 ਰੇਲ ਗੱਡੀਆਂ ਰੱਦ
ਅੰਬਾਲਾ/ਬਿਊਰੋ ਨਿਊਜ਼ : ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀਆਂ ਕੋਸਸ਼ਿਾਂ ਤੋਂ ਬਾਅਦ ਭਾਰਤ ਨੇ …