ਕਿਹਾ, ਟਾਈਟਲਰ ਮਾਮਲੇ ਦੀ ਹੋਵੇ ਨਿਰਪੱਖ ਜਾਂਚ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਗਦੀਸ਼ ਟਾਈਟਲਰ ਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦਿੱਤੀ ਗਈ ਸੀ। ਉਨ੍ਹਾਂ ਪੂਰੀ ਬਿਆਨਬਾਜ਼ੀ ਨੂੰ ਰਾਜੀਵ ਗਾਂਧੀ ਦਾ ਅਕਸ ਖਰਾਬ ਕਰਨ ਵਾਲੀ ਕਰਾਰ ਦਿੱਤਾ ਸੀ। ਮੁੱਖ ਮੰਤਰੀ ਕੈਪਟਨ ਦੇ ਬਿਆਨ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਨ੍ਹਾਂ ਕਿਸੇ ਜਾਂਚ ਤੋਂ ਹਰ ਕਿਸੇ ਨੂੰ ਕਲੀਨ ਚਿੱਟ ਦੇ ਦਿੰਦੇ ਹਨ। ਜਦਕਿ 1984 ਸਿੱਖ ਕਤਲੇਆਮ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਜਗਦੀਸ਼ ਟਾਈਟਲਰ 100 ਸਿੱਖਾਂ ਨੂੰ ਕਤਲ ਕਰਨ ਦੀ ਗੱਲ ਆਖ ਰਿਹਾ ਹੈ। ਇਸ ਮਾਮਲੇ ਦੀ ਜਾਂਚ ਹੋਣੀ ਬਹੁਤ ਜ਼ਰੂਰੀ ਹੈ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …