Breaking News
Home / ਪੰਜਾਬ / ਗੈਂਗਸਟਰਾਂ ਤੇ ਅਪਰਾਧੀਆਂ ਦੀ ਧਮਕੀਆਂ ਦਾ ਦੇਵੇਗੀ ਪੰਜਾਬ ਪੁਲਿਸ ਜਵਾਬ

ਗੈਂਗਸਟਰਾਂ ਤੇ ਅਪਰਾਧੀਆਂ ਦੀ ਧਮਕੀਆਂ ਦਾ ਦੇਵੇਗੀ ਪੰਜਾਬ ਪੁਲਿਸ ਜਵਾਬ

ਵਿੱਕੀ ਗੌਂਡਰ ਦੇ ਮੁਕਾਬਲੇ ਵਿਚ ਮਾਰੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਨੂੰ ਮਿਲ ਰਹੀਆਂ ਹਨ ਲਗਾਤਾਰ ਧਮਕੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਗੈਂਗਸਟਰਾਂ ਤੇ ਅਪਰਾਧੀਆਂ ਨੂੰ ਆਨਲਾਈਨ ਧਮਕੀਆਂ ਦਾ ਜਵਾਬ ਦੇਵੇਗੀ। ਪੁਲਿਸ ਨੇ ਗੈਂਗਸਟਰਾਂ ਤੇ ਅਪਰਾਧੀਆਂ ਦੀਆਂ ਵਧ ਰਹੀਆਂ ਧਮਕੀਆਂ ਦਾ ਸਾਹਮਣਾ ਕਰਨ ਲਈ ਸੋਸ਼ਲ ਮੀਡੀਆ ‘ਤੇ ਆਪਣਾ ਖਾਤਾ ਖੋਲ੍ਹ ਕੇ ਜਵਾਬੀ ਕਾਰਵਾਈ ਲਈ ਤਿਆਰੀ ਖਿੱਚ ਲਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪਰਾਧ ਤੇ ਅਪਰਾਧੀਆਂ ਦੇ ਖ਼ੁਰਾ-ਖੋਜ ਦਾ ਪਤਾ ਲਾਉਣ ਲਈ ਕਰਾਈਮ ਐਂਡ ਕ੍ਰਿਮੀਨਲ ਟਰੈਕਿੰਗ ਨੈੱਟਵਰਕ ਐਂਡ ਸਿਸਟਮਜ਼ ਦੀ ਸ਼ੁਰੂਆਤ ਕੀਤੀ ਹੈ। ਡੀਜੀਪੀ ਸੁਰੇਸ਼ ਅਰੋੜਾ ਅਨੁਸਾਰ ਲੋਕਾਂ ਨਾਲ ਨਜ਼ਦੀਕੀਆਂ ਵਧਾਉਣ ਲਈ ਪੁਲਿਸ ਵੱਲੋਂ ਸੋਸ਼ਲ ਮੀਡੀਆ ਦੇ ਤਿੰਨ ਪਲੇਟਫਾਰਮ (ਫੇਸਬੁੱਕ, ਟਵਿੱਟਰ ਤੇ ਯੂ. ਟਿਊਬ) ਵਰਤੇ ਜਾਣਗੇ। ਚੇਤੇ ਰਹੇ ਕਿ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੌਰੀਆ ਦੇ ਮੁਕਾਬਲੇ ਵਿਚ ਮਾਰੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਅਤੇ ਬਦਲਾ ਲੈਣ ਦੀ ਗੱਲ ਕਹੀ ਜਾ ਰਹੀ ਹੈ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …