ਮੰਦਰਾਂ ‘ਚ ਲੱਗੀਆਂ ਰੌਣਕਾਂ, ਕੈਪਟਨ ਅਮਰਿੰਦਰ ਨੇ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿੱਚ ਮਹਾ-ਸ਼ਿਵਰਾਤਰੀ ਦੇ ਪਵਿੱਤਰ ਮੌਕੇ ਖ਼ੂਬ ਰੌਣਕਾਂ ਹਨ। ਲੋਕ ਸਵੇਰ ਤੋਂ ਹੀ ਮੰਦਰਾਂ ਵਿੱਚ ਜਾ ਕੇ ਆਪਣੀ ਸ਼ਰਧਾ ਭਾਵਨਾ ਭੇਟ ਕਰ ਰਹੇ ਹਨ। ਇਸ ਵਾਰ ਸ਼ਿਵਰਾਤਰੀ ਅੱਜ ਤੇ ਕੱਲ੍ਹ ਦੋ ਦਿਨ ਮਨਾਈ ਜਾਵੇਗੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਇਸ ਤਿਉਹਾਰ ਨੂੰ ਭਾਈਚਾਰਕ ਸਾਂਝ ਅਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਬੁਰਾਈ ਦਾ ਖਾਤਮਾ ਕਰਨ ਵਾਲੇ ਭਗਵਾਨ ਸ਼ਿਵ ਵੱਲੋਂ ਦਿਖਾਏ ਮਾਰਗ ‘ਤੇ ਚੱਲ ਕੇ ਕੁੱਲ ਲੋਕਾਈ ਦੀ ਭਲਾਈ ਲਈ ਸਾਕਾਰਤਮਕ ਮਾਹੌਲ ਸਿਰਜਣ ਦਾ ਸੱਦਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ਼ਿਵਰਾਤਰੀ ਹਿੰਦੂ ਭਾਈਚਾਰੇ ਦਾ ਪ੍ਰਮੁੱਖ ਤਿਉਹਾਰ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …