ਐ ਨ ਆਈ ਏ ਵਲੋਂ ਮੰਗੀ ਪ੍ਰਵਾਨਗੀ ‘ਤੇ ਕੇਂਦਰ ਸਰਕਾਰ ਨੇ ਲਗਾਈ ਮੋਹਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਟਾਰਗੇਟ ਕਿਲਿੰਗ ਦੇ ਮੁਲਜ਼ਮਾਂ ਨੂੰ ਤਿਹਾੜ ਜੇਲ੍ਹ ਵਿੱਚ ਭੇਜਣ ਦੀ ਤਿਆਰੀ ਹੈ। ਇਸ ਲਈ ਐਨਆਈਏ ਵੱਲੋਂ ਮੰਗੀ ਪ੍ਰਵਾਨਗੀ ‘ਤੇ ਕੇਂਦਰ ਸਰਕਾਰ ਨੇ ਮੋਹਰ ਲਾ ਦਿੱਤੀ ਹੈ। ਹੁਣ ਮਾਮਲਾ ਅਦਾਲਤ ਵਿੱਚ ਹੈ ਜਿਸ ਦੇ ਫੈਸਲੇ ਦੀ ਐਨਆਈਏ ਨੂੰ ਉਡੀਕ ਹੈ। ਟਾਰਗੇਟ ਕਿਲਿੰਗ ਦੇ ਪਰਵਾਸੀ ਭਾਰਤੀ ਮੁਲਜ਼ਮ ਜੱਗੀ ਜੌਹਲ ਦੇ ਵਕੀਲ ਜਸਪਾਲ ਸਿੰਘ ਨੇ ਇਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਪੰਜਾਬ ਦੀਆਂ ਜੇਲ੍ਹਾਂ ਸੁਰੱਖਿਅਤ ਨਹੀਂ ਤਾਂ ਫਿਰ ਸਾਰੇ ਮੁਲਜ਼ਮਾਂ ਨੂੰ ਤਿਹਾੜ ਵਿੱਚ ਸ਼ਿਫਟ ਕਰ ਦੇਣਾ ਚਾਹੀਦਾ ਹੈ ਤੇ ਪੰਜਾਬ ਦੀਆਂ ਜੇਲ੍ਹਾਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ।
ਐਨਆਈਏ ਨੇ ਕੇਂਦਰ ਸਰਕਾਰ ਦੀ ਪ੍ਰਵਾਨਗੀ ਲੈਣ ਤੋਂ ਬਾਅਦ ਮੁਹਾਲੀ ਦੀ ਅਦਾਲਤ ਵਿੱਚ ਮੁਲਜ਼ਮਾਂ ਨੂੰ ਤਿਹਾੜ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਗੁਜ਼ਾਰਸ਼ ਕੀਤੀ ਸੀ। ਇਸ ਦਾ ਫੈਸਲਾ ਆਉਣਾ ਬਾਕੀ ਹੈ। ਐਨਆਈਏ ਨੇ ਆਪਣੀ ਗੁਜ਼ਾਰਿਸ਼ ਵਿੱਚ ਕਿਹਾ ਕਿ ਕੇਂਦਰ ਦੀ ਇੰਟੈਲੀਜੈਂਸ ਨੇ ਇਹ ਖ਼ਬਰ ਦਿੱਤੀ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਟਾਰਗੇਟ ਕਿਲਿੰਗ ਦੇ ਮੁਲਜ਼ਮਾਂ ਦੀ ਜਾਨ ਨੂੰ ਖ਼ਤਰਾ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …