Breaking News
Home / ਪੰਜਾਬ / ਫਰੀਦਕੋਟ ਪੁਲਿਸ ਨੇ ਪੰਜ ਕਿਲੋ ਤੋਂ ਵੱਧ ਅਫੀਮ ਸਮੇਤ ਤਿੰਨ ਮੁਲਜ਼ਮਾਂ ਨੂੰ ਫੜਿਆ

ਫਰੀਦਕੋਟ ਪੁਲਿਸ ਨੇ ਪੰਜ ਕਿਲੋ ਤੋਂ ਵੱਧ ਅਫੀਮ ਸਮੇਤ ਤਿੰਨ ਮੁਲਜ਼ਮਾਂ ਨੂੰ ਫੜਿਆ

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਫ਼ਰੀਦਕੋਟ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਸਖਤ ਕਾਰਵਾਈ ਦੇ ਚੱਲਦਿਆਂ ਫਰੀਦਕੋਟ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਪੰਜ ਕਿੱਲੋ ਤੋਂ ਵੱਧ ਅਫ਼ੀਮ ਸਮੇਤ ਕਾਬੂ ਕੀਤਾ ਹੈ। ਇਸ ਦੇ ਨਾਲ ਇੱਕ ਇਨੋਵਾ ਗੱਡੀ ਵੀ ਬਰਾਮਦ ਕੀਤੀ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਪੀ ਦੀਪਕ ਪਾਰਿਖ ਨੇ ਦੱਸਿਆ ਕਿ ਸ਼ਿਵਰਾਤਰੀ ਮੌਕੇ ਨਾਕੇਬੰਦੀ ਦੌਰਾਨ ਹਰੀਨੋ ਪਿੰਡ ਨੇੜੇ ਇਨੋਵਾ ਗੱਡੀ ਦੀ ਚੈਕਿੰਗ ਦੌਰਾਨ ਦੋ ਨੌਜਵਾਨਾਂ ਕੋਲੋਂ ਪੰਜ ਕਿੱਲੋ ਦੋ ਸੋ ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਪਿੰਡ ਲੰਬਵਾਲੀ ਵਿੱਚ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਸ ਕੋਲੋਂ 500 ਗ੍ਰਾਮ ਅਫ਼ੀਮ ਬਰਾਮਦ ਹੋਈ ਹੈ। ਇਸ ਤਰ੍ਹਾਂ ਕੁਲ ਮਿਲਾ ਕੇ ਪੰਜ ਕਿੱਲੋ ਸੱਤ ਸੌ ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Check Also

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …