ਕਿਹਾ, ਮੋਦੀ ਸਰਕਾਰ ਨੇ ਚੋਣ ਵਾਅਦੇ ਅਖੀਰਲੇ ਬਜਟ ‘ਚ ਵੀ ਪੂਰੇ ਨਹੀਂ ਕੀਤੇ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਚੰਡੀਗੜ੍ਹ ਵਿਚ ਅੱਜ ਪ੍ਰੈਸ ਕਾਨਫੰਰਸ ਕੀਤੀ ਹੈ। ਇਸ ਮੌਕੇ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ 23 ਫਰਵਰੀ ਨੂੰ 62 ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਚ ਘਿਰਾਓ ਕੀਤਾ ਜਾਵੇਗਾ ਅਤੇ ਕਿਸਾਨ ਆਰ-ਪਾਰ ਦੀ ਲੜਾਈ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਜਿਹੜਾ ਵਾਅਦਾ ਕੀਤਾ ਸੀ ਉਹ ਅਖਰੀਲੇ ਬਜਟ ਵਿੱਚ ਵੀ ਪੂਰਾ ਨਹੀਂ ਕੀਤਾ। ਜੱਥੇਬੰਦੀ ਦੇ ਸਕੱਤਰ ਜਨਰਲ ਗੁਰਮੀਤ ਸਿੰਘ ਗੋਲੇਵਾਲ ਨੇ ਕਿਸਾਨਾਂ ਦੇ ਕਰਜ਼ੇ ਉੱਤੇ ਲਕੀਰ ਮਾਰਨ ‘ਤੇ ਜ਼ੋਰ ਦਿੱਤਾ ਤਾਂ ਕਿ ਕਿਸਾਨਾਂ ਦੀਆਂ ਹੋ ਰਹੀਆਂ ਖੁਦਕਸ਼ੀਆਂ ਨੂੰ ਰੋਕਿਆ ਜਾ ਸਕੇ। ਇਹ ਕਰਜ਼ਾ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਕਿਸਾਨਾਂ ਦੇ ਸਿਰ ਚੜ੍ਹਿਆ ਹੈ ਜਿਸ ਨੂੰ ਉਤਾਰਨ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਬਣਦੀ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …