ਹਾਈਕੋਰਟ ਨੇ ਨਿਯੁਕਤੀ ਰੱਦ ਕਰਨ ਦੇ ਫੈਸਲੇ ‘ਤੇ ਲਗਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਪ੍ਰਿੰਸੀਪਲ ਚੀਫ਼ ਸਕੱਤਰ ਸੁਰੇਸ਼ ਕੁਮਾਰ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਦੀ ਡਬਲ ਬੈਂਚ ਨੇ ਸੁਰੇਸ਼ ਕੁਮਾਰ ਦੀ ਨਿਯੁਕਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਦਾਲਤ ਦੀ ਸਿੰਗਲ ਬੈਂਚ ਵਲੋਂ ਕੈਪਟਨ ਦੇ ਪ੍ਰਿੰਸੀਪਲ ਚੀਫ ਸਕੱਤਰ ਵਜੋਂ ਸੁਰੇਸ਼ ਕੁਮਾਰ ਦੀ ਨਿਯੁਕਤੀ ਲੰਘੀ 17 ਜਨਵਰੀ ਨੂੰ ਰੱਦ ਕਰਨ ਦਾ ਫੈਸਲਾ ਸੁਣਾਇਆ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਹਾਈਕੋਰਟ ਦੀ ਡਬਲ ਬੈਂਚ ਵਿਚ ਚੁਣੌਤੀ ਦਿੱਤੀ ਸੀ। ਹੁਣ ਇੱਕ ਵਾਰ ਸੁਰੇਸ਼ ਕੁਮਾਰ ਦੇ ਵਾਪਸ ਆਪਣੇ ਅਹੁਦੇ ‘ਤੇ ਆਉਣ ਲਈ ਰਾਹ ਪੱਧਰਾ ਹੋ ਗਿਆ ਹੈ।
Check Also
ਮਾਘੀ ਮੇਲੇ ਮੌਕੇ ਸਿਆਸੀ ਕਾਨਫਰੰਸ ਦੌਰਾਨ ਬਾਗੀਆਂ ’ਤੇ ਖੂਬ ਵਰ੍ਹੇ ਸੁਖਬੀਰ ਸਿੰਘ ਬਾਦਲ
ਪ੍ਰਕਾਸ਼ ਸਿੰਘ ਬਾਦਲ ਨੂੰ ਫਖਰ ਏ ਕੌਮ ਪੁਰਸਕਾਰ ਵਾਪਸ ਦੇਣ ਦੀ ਕੀਤੀ ਗਈ ਅਪੀਲ ਸ੍ਰੀ …