ਵਿਧਾਇਕਾਂ ਨੇ ਭਗਵੰਤ ਮਾਨ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
ਜਲੰਧਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਵਿਚ ਹੁਣ ਖਿਲਾਰਾ ਪੈਂਦਾ ਨਜ਼ਰ ਆ ਰਿਹਾ ਹੈ। ਪਾਰਟੀ ਦੇ ਪੰਜਾਬ ਤੋਂ ਸਹਿ-ਪ੍ਰਧਾਨ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਹੋਈ ਮੀਟਿੰਗ ਦੌਰਾਨ ਮੁਨੀਸ਼ ਸਿਸੋਦੀਆ ਨੇ ਇਕੱਲੇ-ਇਕੱਲੇ ਵਿਧਾਇਕ ਨਾਲ ਗੱਲਬਾਤ ਕੀਤੀ ਸੀ। ਇਸ ਮੀਟਿੰਗ ਦੀ ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ‘ਆਪ’ ਦੇ ਕਈ ਵਿਧਾਇਕਾਂ ਨੇ ਭਗਵੰਤ ਮਾਨ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਸਿਸੋਦੀਆ ਨੇ ਲੰਘੀ 4 ਫਰਵਰੀ ਨੂੰ ਵਿਧਾਇਕਾਂ ਨਾਲ ਵੱਖਰੇ-ਵੱਖਰੇ ਤੌਰ ‘ਤੇ ਮੁਲਾਕਾਤ ਕੀਤੀ ਸੀ। ਮੀਟਿੰਗ ਦੌਰਾਨ ਜ਼ਿਆਦਾਤਰ ਵਿਧਾਇਕਾਂ ਨੇ ਸਿਸੋਦੀਆ ਤੋਂ ਮੰਗ ਕੀਤੀ ਕਿ ਭਗਵੰਤ ਮਾਨ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ, ਤਾਂ ਹੀ ਪਾਰਟੀ ਦਾ ਭਲਾ ਹੋ ਸਕਦਾ ਹੈ। । ਸਿਸੋਦੀਆ ਦਾ ਏਜੰਡਾ ਬਿਲਕੁਲ ਸਪਸ਼ਟ ਸੀ ਕਿ ਕਿਸ ਤਰ੍ਹਾਂ ਜਨਤਕ ਮੁੱਦਿਆਂ ਨੂੰ ਉਠਾਇਆ ਜਾਵੇ ਅਤੇ 2019 ਲੋਕ ਸਭਾ ਚੋਣਾਂ ਦੀ ਤਿਆਰੀ ਕੀਤੀ ਜਾਵੇ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …