Breaking News
Home / ਪੰਜਾਬ / ‘ਆਪ’ ਵਿਧਾਇਕਾ ਬਲਜਿੰਦਰ ਕੌਰ ਦੋਹਰੀ ਵੋਟ ਬਣਾਉਣ ਦੇ ਮਾਮਲੇ ਵਿਚ ਦੋਸ਼ੀ

‘ਆਪ’ ਵਿਧਾਇਕਾ ਬਲਜਿੰਦਰ ਕੌਰ ਦੋਹਰੀ ਵੋਟ ਬਣਾਉਣ ਦੇ ਮਾਮਲੇ ਵਿਚ ਦੋਸ਼ੀ

ਚੋਣ ਕਮਿਸ਼ਨ ਇਸਦੀ ਮੁੜ ਜਾਂਚ ਕਰੇ : ਬਲਜਿੰਦਰ ਕੌਰ
ਚੰਡੀਗੜ੍ਹ/ਬਿਊਰੋ ਨਿਊਜ਼
ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਤਲਵੰਡੀ ਸਾਬੋ ਦੇ ਐਸਡੀਐਮ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਭੇਜੀ ਰਿਪੋਰਟ ਵਿੱਚ ਬਲਜਿੰਦਰ ਕੌਰ ਨੂੰ ਦੋਹਰੀ ਵੋਟ ਬਣਾਉਣ ਤੇ ਚੋਣ ਕਮਿਸ਼ਨ ਨੂੰ ਗਲਤ ਜਾਣਕਾਰੀ ਦੇਣ ਦਾ ਦੋਸ਼ੀ ਬਣਾਇਆ ਹੈ। ਇਹ ਰਿਪੋਰਟ 8 ਫਰਵਰੀ ਨੂੰ ਸੌਂਪੀ ਗਈ ਸੀ। ਦੂਜੇ ਪਾਸੇ ‘ਆਪ’ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਬਦਨਾਮ ਕਰਨ ਲਈ ਇਹ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਇਸ ਦੀ ਮੁੜ ਤੋਂ ਜਾਂਚ ਕਰਨੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਆਰਟੀਆਈ ਕਾਰਕੁਨ ਤੇ ਆਮ ਆਦਮੀ ਪਾਰਟੀ ਦਾ ਹਿੱਸਾ ਰਹੇ ਹਰਮਿਲਾਪ ਗਰੇਵਾਲ ਵੱਲੋਂ ਪਾਈ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਜਾਂਚ ਦੇ ਹੁਕਮ ਦਿੱਤੇ ਸਨ। ਇਸ ਦੀ ਜਾਂਚ ਤਲਵੰਡੀ ਸਾਬੋ ਦੇ ਐਸਡੀਐਮ ਵੱਲੋਂ ਕੀਤੀ ਜਾ ਰਹੀ ਸੀ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …