17 ਬੱਚਿਆਂ ਦੀ ਮੌਤ, 14 ਜ਼ਖ਼ਮੀ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਫਲੋਰੀਡਾ ਸਥਿਤ ਇਕ ਸਕੂਲ ਵਿਚ ਸਾਬਕਾ ਵਿਦਿਆਰਥੀ ਨੇ ਅਚਾਨਕ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੌਰਾਨ 17 ਬੱਚਿਆਂ ਦੀ ਮੌਤ ਹੋ ਗਈ ਹੈ ਅਤੇ 14 ਜ਼ਖ਼ਮੀ ਹੋ ਗਏ ਹਨ। ਦੋਸ਼ੀ ਵਿਦਿਆਰਥੀ ਦੀ ਪਛਾਣ 19 ਸਾਲ ਦੇ ਨਿਕੋਲਸ ਕਰੂਜ਼ ਦੇ ਰੂਪ ਵਿਚ ਕੀਤੀ ਗਈ ਹੈ। ਚੇਤੇ ਰਹੇ ਕਿ ਨਿਕੋਲਸ ਨੂੰ ਬ੍ਰੋਵਾਰਡ ਕੰਟਰੀ ਸਕੂਲ ਵਿਚੋਂ ਗਲਤ ਆਦਤਾਂ ਕਾਰਨ ਕੱਢ ਦਿੱਤਾ ਗਿਆ ਸੀ। ਪੁਲਿਸ ਮੁਤਾਬਕ ਦੋਸ਼ੀ ਨੇ ਪਹਿਲਾਂ ਸਕੂਲ ਦਾ ਫਾਇਰ ਅਲਾਰਮ ਵਜਾਇਆ, ਜਿਸ ਤੋਂ ਬਾਅਦ ਸਕੂਲ ਵਿਚ ਹਫੜਾ-ਦਫੜੀ ਮਚ ਗਈ ਤੇ ਉਸ ਨੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਅਮਰੀਕਾ ਦੇઠਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਘਟਨਾ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …