ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਕਾਨੂੰਨ ਮੰਤਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਨੈਸ਼ਨਲ ਬੈਂਕ ਦੇ 11,500 ਕਰੋੜ ਰੁਪਏ ਦਾ ਘੁਟਾਲੇ ਦੇ ਮੁੱਖ ਮੁਲਜ਼ਮ ਡਾਇਮੰਡ ਕਿੰਗ ਨੀਰਵ ਮੋਦੀ ‘ਤੇ ਸ਼ਿਕੰਜਾ ਕਸਿਆ ਗਿਆ ਹੈ। ਨੀਰਵ ਮੋਦੀ ਨੂੰ ਦੇਖਦਿਆਂ ਹੀ ਫੜਨ ਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਨੀਰਵ ਮੋਦੀ ਦੇ ਵਿਦੇਸ਼ ਭੱਜਣ ਤੋਂ ਬਾਅਦ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਸੀ.ਬੀ.ਆਈ. ਨੇ ਪੰਜਾਬ ਨੈਸ਼ਨਲ ਬੈਂਕ ਦੀ ਸ਼ਿਕਾਇਤ ‘ਤੇ ਦੇਸ਼ ਦੇ ਬੈਂਕਿੰਗ ਇਤਿਹਾਸ ਦੇ ਸਭ ਤੋਂ ਵੱਡੇ ਘਪਲੇ ਵਿਚ ਸ਼ਾਮਲ ਕਾਰੋਬਾਰੀ ਨੀਰਵ ਮੋਦੀ ਸਮੇਤ ਉਸ ਦੇ 5 ਸਹਿਯੋਗੀਆਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। ਕਾਨੂੰਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੂੰ ਇਸ ਘੁਟਾਲੇ ਨੂੰ ਸਿਆਸੀ ਰੰਗਤ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਚੇਤੇ ਰਹੇ ਕਿ ਭਾਰਤ ਦੇ ਦੂਜੇ ਸੱਭ ਤੋਂ ਵੱਡੇ ਕੌਮੀਕ੍ਰਿਤ ਬੈਂਕ ਪੰਜਾਬ ਨੈਸ਼ਨਲ ਬੈਂਕ ਦੀ ਮੁੰਬਈ ਵਾਲੀ ਸ਼ਾਖ਼ਾ ਵਿਚ 11,500 ਕਰੋੜ ਰੁਪਏ ਦਾ ਘਪਲਾ ਹੋਇਆ ਹੈ। ਇਸ ਘਪਲੇ ਦਾ ਅਸਰ ਕੁੱਝ ਹੋਰ ਬੈਂਕਾਂ ‘ਤੇ ਵੀ ਪੈ ਸਕਦਾ ਹੈ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …