ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਖਿਲਾਫ ਜਾਰੀ ਨੋਟਿਸ ਕੀਤਾ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਖਿਲਾਫ ਜਾਰੀ ਕਾਰਨ ਦੱਸੋ ਨੋਟਿਸ ਰੱਦ ਕਰ ਦਿੱਤਾ ਹੈ। ਅੱਜ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਨਵਜੋਤ ਸਿੰਘ ਸਿੱਧੂ ਵੱਲੋਂ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਜਾਰੀ ਕਾਰਨ ਦੱਸੋ ਨੋਟਿਸ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਜੇਕਰ ਤੁਸੀਂ ਇਸ ਮਾਮਲੇ ਵਿੱਚ ਕੋਈ ਵੀ ਕਦਮ ਚੁੱਕਦੇ ਹੋ ਤਾਂ ਉਸ ਦੀ ਪਹਿਲਾਂ ਨਿਰਪੱਖ ਤੇ ਪੂਰੀ ਜਾਂਚ ਜ਼ਰੂਰ ਕਰੋ। ਇਸ ਦੌਰਾਨ ਸਿੱਧੂ ਨੇ ਮੇਅਰ ਕੁਲਵੰਤ ਦੀ ਮੈਂਬਰਸ਼ਿਪ ਨੂੰ ਵੀ ਰੱਦ ਕਰਨ ਦਾ ਨੋਟਿਸ ਦਿੱਤਾ ਸੀ ਜਿਸ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ। ਸਿੱਧੂ ਨੇ ਕੁਲਵੰਤ ਸਿੰਘ ‘ਤੇ ਇਲਜ਼ਾਮ ਲਾਇਆ ਸੀ ਕਿ ਦਰੱਖਤ ਕੁਤਰਨ ਵਾਲੀ ਜੋ ਮਸ਼ੀਨ ਭਾਰਤ ਵਿੱਚ ਸਸਤੇ ਭਾਅ ਮਿਲਦੀ ਹੈ, ਉਹ ਮੇਅਰ ਕੁਲਵੰਤ ਸਿੰਘ ਨੇ ਦੂਸਰੇ ਮੁਲਕ ਤੋਂ ਮਹਿੰਗੀ ਖਰੀਦੀ ਸੀ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …