Breaking News
Home / ਪੰਜਾਬ / ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਯਾਦਗਾਰੀ ਸਮਾਗਮਾਂ ਲਈ ਵਿਸ਼ੇਸ਼ ਸਹਾਇਤਾ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਯਾਦਗਾਰੀ ਸਮਾਗਮਾਂ ਲਈ ਵਿਸ਼ੇਸ਼ ਸਹਾਇਤਾ ਦੀ ਮੰਗ ਕਰਦਿਆਂ ਤਿਆਰੀਆਂ ਲਈ ਇੰਤਜ਼ਾਮੀਆ ਕਮੇਟੀ ਦਾ ਗਠਨ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਨਿੱਜੀ ਤੌਰ ‘ਤੇ ਕਮੇਟੀ ਦੀ ਅਗਵਾਈ ਕਰਨ ਲਈ ਆਖਿਆ ਜੋ ਸੱਭਿਆਚਾਰਕ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਦੀ ਸਰਪ੍ਰਸਤੀ ਹੇਠ ਕਾਇਮ ਕੀਤੀ ਜਾਣੀ ਚਾਹੀਦੀ ਹੈ। ਕੈਪਟਨ ਨੇ ਕਿਹਾ ਕਿ “ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ, ਜੋ 2019 ਵਿੱਚ ਮਨਾਇਆ ਜਾਣਾ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …