ਕਈ ਦਸਤਾਵੇਜ਼ ਸੜ ਕੇ ਹੋਏ ਸੁਆਹ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਵਿਚ ਸੀਆਈਐਸਐਫ ਦੀ ਕੰਟੀਨ ਨੂੰ ઠਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਜਿਸ ਵਿਚ ਸੀਆਈਐਸਐਫ ਦੇ ਕਈ ਦਸਤਾਵੇਜ਼ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਸੂਚਨਾ ਮਿਲਣ ‘ਤੇ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਬਾਰੇ ਦਫ਼ਤਰੀ ਸਮੇਂ ‘ਤੇ ਹੀ ਪੱਤਾ ਲੱਗਿਆ ਜਦੋਂ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿਧਾਨ ਸਭਾ ਵਾਲੇ ਪਾਸੇ ਸਟੇਟ ਬੈਂਕ ਦੇ ਨੇੜਿਓਂ ਧੁਆਂ ਨਿਕਲਦਾ ਵੇਖਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
Check Also
ਸੁਖਪਾਲ ਸਿੰਘ ਖਹਿਰਾ ਨੇ ਡਿਪੋਰਟ ਹੋਏ ਪੰਜਾਬੀਆਂ ਨਾਲ ਪ੍ਰਗਟਾਈ ਹਮਦਰਦੀ
ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਰਗਾ ਵਿਵਹਾਰ ਕੀਤਾ ਗਿਆ : ਖਹਿਰਾ ਦਾ ਆਰੋਪ ਕਪੂਰਥਲਾ/ਬਿਊਰੋ ਨਿਊਜ਼ ਕਾਂਗਰਸੀ …