ਦੋਹਰੀ ਵੋਟ ਬਣਾਉਣ ਦੇ ਮਾਮਲੇ ‘ਚ ਦੋਸ਼ੀ ਹੈ ਬਲਜਿੰਦਰ ਕੌਰ
ਕਪੂਰਥਲਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਦੋਹਰੀ ਵੋਟ ਮਾਮਲੇ ਨੂੰ ਲੈ ਕੇ ਅੱਜ ਕੱਲ੍ਹ ਮੁੜ ਸੁਰਖੀਆਂ ਵਿਚ ਹੈ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਬਲਜਿੰਦਰ ਕੌਰ ਨਾਲ ਡੱਟ ਕੇ ਖੜ੍ਹਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਆਸ ਵੀ ਜਤਾਈ ਕਿ ਬਲਜਿੰਦਰ ਕੌਰ ਨੂੰ ਅਦਾਲਤ ਵੱਲੋਂ ਬੇਗੁਨਾਹ ਕਰਾਰ ਦਿੱਤਾ ਜਾਵੇਗਾ। ਜ਼ਿਕਰਯੋਗ ਕਿ ਲੰਘੇ ਦਿਨ ਮਿਲਨ ਪ੍ਰਤਾਪ ਸਿੰਘ ਗਰੇਵਾਲ ਵੱਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਗਿਆ ਸੀ, ਕਿ ਐਸਡੀਐਮ ਤਲਵੰਡੀ ਸਾਬੋ ਵੱਲੋਂ ਦੋਹਰੀ ਵੋਟ ਮਾਮਲੇ ਵਿਚ ਬਲਜਿੰਦਰ ਕੌਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਪਰ ਇਹ ਰਿਪੋਰਟ ਹਾਲੇ ਜਨਤਕ ਨਹੀਂ ਹੋਈ। ਇਸ ਸਬੰਧੀ ਫ਼ੈਸਲਾ ਆਉਣ ਤੋਂ ਬਾਅਦ ਬਲਜਿੰਦਰ ਕੌਰ ਹਾਈਕੋਰਟ ਦਾ ਦਰਵਾਜ਼ਾ ਵੀ ਖੜਕਾ ਸਕਦੇ ਹਨ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …