ਅੰਮ੍ਰਿਤਸਰ/ਬਿਊਰੋ ਨਿਊਜ਼
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅੰਮ੍ਰਿਤਸਰ ਦੀ ਸੰਭਾਵੀ ਫੇਰੀ ਨੂੰ ਲੈ ਕੇ ਅੱਜ ਕੈਨੇਡੀਅਨ ਸੁਰੱਖਿਆ ਤੇ ਹੋਰ ਅਧਿਕਾਰੀਆਂ ਦੀ ਵਿਸ਼ੇਸ਼ ਟੀਮ ਸ੍ਰੀ ਦਰਬਾਰ ਸਾਹਿਬ ਪੁੱਜੀ। ਟੀਮ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉੱਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਤੋਂ 23 ਫਰਵਰੀ ਤੱਕ ਭਾਰਤ ਦੌਰੇ ‘ਤੇ ਆਉਣਗੇ। ਇਸ ਦੌਰਾਨ ਉਹ 21 ਫਰਵਰੀ ਨੂੰ ਦਰਬਾਰ ਸਾਹਿਬ ਵੀ ਨਤਮਸਤਕ ਹੋਣਗੇ। ਇਸ ਟੀਮ ਵਲੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਮਿਲ ਕੇ ਜਸਟਿਨ ਟਰੂਡੋ ਦੇ ਮੱਥਾ ਟੇਕਣ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਜਾਣ ਦੀ ਸੰਭਾਵਨਾ ਤਹਿਤ ਉਥੇ ਜਾ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

