ਸਿੱਧੂ ਨੇ ਕਿਹਾ, ਸੁਖਬੀਰ ਬਾਦਲ ਨੂੂੰ ਜਲੇਬੀ ਵਾਂਗ ਇਕੱਠਾ ਕਰ ਦਿਆਂਗਾ
ਚੰਡੀਗੜ੍ਹ/ਬਿਊਰੋ ਨਿਊਜ਼
ਹੁਣ ਪੰਜਾਬ ਦੇ ਸਾਰੇ ਮੰਤਰੀ ਆਪਣਾ ਇਨਕਮ ਟੈਕਸ ਖੁਦ ਭਰਨਗੇ। ਇਸ ਫੈਸਲੇ ‘ਤੇ ਮੋਹਰ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲੱਗ ਗਈ ਹੈ। ਪਹਿਲਾਂ ਮੰਤਰੀਆਂ ਦਾ ਇਨਕਮ ਟੈਕਸ ਸਰਕਾਰੀ ਖਜ਼ਾਨੇ ਵਿੱਚੋਂ ਭਰਿਆ ਜਾਂਦਾ ਸੀ। ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਬਾਕੀ ਵਿਧਾਇਕਾਂ ਨਾਲ ਵੀ ਇਨਕਮ ਟੈਕਸ ਭਰਨ ਬਾਰੇ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ ਜਾਣਗੇ। ਸਿੱਧੂ ਨੇ ਦੱਸਿਆ ਟੂਰਿਜ਼ਮ ਨੀਤੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਸ ਨਾਲ ਮੈਡੀਕਲ ਟੂਰਿਜ਼ਮ ਵਧੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਕਈ ਇਲਾਜ ਬਹੁਤ ਮਹਿੰਗੇ ਹਨ ਤੇ ਭਾਰਤ ਵਿੱਚ ਕਾਫੀ ਸਸਤਾ ਹੈ। ਸਿੱਧੂ ਨੇ ਕਿਹਾ ਕਿ ਸੁਖਬੀਰ ਬਾਦਲ ਹੋਰੀਂ ਪੰਜਾਬ ਨੂੰ ਲੁੱਟ ਕੇ ਸਾਡੇ ‘ਤੇ ਝੂਠੇ ਇਲਜ਼ਾਮ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਮੇਰੇ ਸਾਹਮਣੇ ਆਵੇ ਤਾਂ ਮੈਂ ਸੁਖਬੀਰ ਨੂੰ ਜਲੇਬੀ ਵਾਂਗ ਇਕੱਠਾ ਕਰ ਦਿਆਂਗਾ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …