ਜਿਨ੍ਹਾਂ ‘ਤੇ ਗੰਭੀਰ ਅਪਰਾਧਿਕ ਮਾਮਲੇ ਚੱਲ ਰਹੇ ਨੇ ਉਨ੍ਹਾਂ ਦੇ ਚੋਣ ਲੜਨ ‘ਤੇ ਲੱਗੇ ਰੋਕ
ਨਵੀਂ ਦਿੱਲੀ : ਚੋਣ ਕਮਿਸ਼ਨਰ ਨੇ ਕੇਂਦਰ ਤੋਂ ਕਾਨੂੰਨ ‘ਚ ਤਬਦੀਲੀ ਕਰਕੇ ਉਨ੍ਹਾਂ ਲੋਕਾਂ ਦੇ ਚੋਣ ਲੜਨ ‘ਤੇ ਰੋਕ ਲਗਾਉਣ ਦੀ ਸਿਫਾਰਿਸ਼ ਕੀਤੀ ਹੈ ਜਿਹੜੇ ਗੰਭੀਰ ਅਪਰਾਧਿਕ ਮਾਮਲਿਆਂ ‘ਚ ਆਰੋਪੀ ਹਨ। ਜਿਨ੍ਹਾਂ ‘ਚ ਘੱਟ ਤੋਂ ਘੱਟ ਪੰਜ ਸਾਲ ਦੀ ਸਜ਼ਾ ਦਾ ਪ੍ਰਾਵਧਾਨ ਹੈ। ਆਰੋਪ ਤਹਿ ਕੀਤੇ ਜਾਣ ਤੋਂ ਬਾਅਦ ਇਸ ਕਾਰਵਾਈ ਦੇ ਲਈ ਕਿਹਾ ਗਿਆ ਹੈ। ਕਮਿਸ਼ਨ ਨੇ ਕਿਹਾ ਕਿ ਉਨ੍ਹਾਂ ਨੇ ਰਾਜਨੀਤੀ ਦੇ ਅਪਰਾਧੀਕਰਨ ਨੂੰ ਰੋਕਣ ਦੇ ਲਈ ਸਰਗਰਮੀ ਨਾਲ ਕਦਮ ਚੁੱਕੇ ਅਤੇ ਸਿਫਾਰਿਸ਼ਾਂ ਕੀਤੀਆਂ ਪ੍ਰੰਤੂ ਇਸ ਨੂੰ ਅੱਗੇ ਵਧਾਉਣ ਦੇ ਲਈ ਕਾਨੂੰਨੀ ਬਦਲਾਅ ਦੀ ਜ਼ਰੂਰਤ ਹੋਵੇਗੀ ਜੋ ਕਿ ਉਸ ਦੇ ਦਾਇਰੇ ਤੋਂ ਬਾਹਰ ਹੈ। ਵਕੀਲ ਅਸ਼ਵਿਨ ਉਪਧਿਆਏ ਦੀ ਪਟੀਸ਼ਨ ‘ਤੇ ਹਲਫਨਾਮਾ ਲਗਾਇਆ ਹੈ। ਦੋਸ਼ੀ ਠਹਿਰਾਏ ਗਏ ਲੋਕਾਂ ਦੇ ਰਾਜਨੀਤਿਕ ਦਲ ਬਣਾਉਣ ਅਤੇ ਉਸ ਦਾ ਅਹੁਦੇਦਾਰ ਬਣਨ ‘ਤੇ ਰੋਕ ਲਗਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।
ਚੋਣ ਕਮਿਸ਼ਨਰ ਨੇ ਕਿਹਾ
RELATED ARTICLES

