ਬਰੈਂਪਟਨ/ਹਰਜੀਤ ਸਿੰਘ ਬਾਜਵਾ
ਪੰਜਾਬੀ ਭਾਈਚਾਰੇ ਦੀ ਨਾਮਵਰ ਸ਼ਖਸੀਅਤ ਸਤਪਾਲ ਸਿੰਘ ਜੌਹਲ ਬਰੈਂਪਟਨ ਦੇ ਵਾਰਡ 9-10 ਤੋਂ ਪੀਲ ਡਿਸਟ੍ਰਿਕਟ ਸਕੂਲ ਬੋਰਡ ਟਰੱਸਟੀ ਦੀ ਚੋਣ ਲਈ ਉਮੀਦਵਾਰ ਹੋਣਗੇ। ਇਸ ਚੋਣ ਲਈ ਵੋਟਰਾਂ ਨੇ 22 ਅਕਤੂਬਰ ਨੂੰ ਵੋਟਾਂ ਪਾਉਣੀਆਂ ਹਨ। ਜੌਹਲ ਨੇ ਆਖਿਆ ਕਿ ਬੋਰਡ ਵਿੱਚ ਆਮ ਲੋਕਾਂ ਅਤੇ ਵਿਸ਼ੇਸ਼ ਕਰਕੇ ਭਾਈਚਾਰੇ ਦੀਆਂ ਭਾਵਨਾਵਾਂ ਦੀ ਸਮਝ ਰੱਖਣ ਵਾਲ਼ਾ ਨੁਮਾਇੰਦਾ ਹੋਣਾ ਜਰੂਰੀ ਹੈ ਅਤੇ ਬੀਤੇ ਲੰਬੇ ਸਮੇਂ ਤੋਂ ਵਾਰਡਾਂ ਦੇ ਵਾਸੀਆਂ ਦੀਆਂ ਸਕੂਲਾਂ ਨਾਲ ਸਬੰਧਿਤ ਮੁਸ਼ਕਿਲਾਂ ਵਿਚਾਰਨਾ ਜਾਰੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਤੇ ਮਾਪਿਆਂ ਦੇ ਸਕੂਲ ਸਟਾਫ ਅਤੇ ਅਧਿਆਪਕਾਂ ਨਾਲ ਟੀਮ ਵਰਕ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ ਅਤੇ ਇਸ ਕਾਰਜ ਵਿੱਚ ਸਕੂਲ ਟਰੱਸਟੀ ਦੀ ਸਰਗਰਮ ਭੂਮਿਕਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਕਮਿਊਨਿਟੀ ਦੇ ਲੋਕ ਹੁਣ ਬਹੁਤ ਜਾਗਰੂਕ ਹਨ ਅਤੇ ਵੱਡੀਆਂ ਪ੍ਰਾਪਤੀਆਂ ਕਰਦੇ ਜਾ ਰਹੇ ਹਨ। ਇਕ ਹੋਰ ਸਵਾਲ ਦੇ ਜਵਾਬ ਵਿੱਚ ਸਤਪਾਲ ਸਿੰਘ ਜੌਹਲ ਨੇ ਆਖਿਆ ਕਿ ਪੀਲ ਇਲਾਕੇ ਦੇ ਲੋਕ ਐਜੂਕੇਸ਼ਨ ਲਈ ਚੋਖਾ ਟੈਕਸ ਅਦਾ ਕਰਦੇ ਹਨ ਜਿਸ ਕਰਕੇ ਸਾਰੇ ਬੱਚੇ ਵਧੀਆ ਸਿੱਖਿਆ ਅਤੇ ਸਹੂਲਤਾਂ ਦੇ ਹੱਕਦਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਸਿਸਟਮ ਨੂੰ ਸਮੇਂ ਦੇ ਹਾਣ ਦਾ ਕਰਨ ਲਈ ਸਕੂਲ ਬੋਰਡ ਦੀ ਪਾਲਿਸੀ ਨੂੰ ਅਨੁਕੂਲ ਕਰਦੇ ਰਹਿਣਾ ਚਾਹੀਦਾ ਹੈ।
ਬਰੈਂਪਟਨ ‘ਚ ਸਤਪਾਲ ਸਿੰਘ ਜੌਹਲ ਹੋਣਗੇ ਵਾਰਡ 9-10 ਤੋਂ ਸਕੂਲ ਟਰੱਸਟੀ ਉਮੀਦਵਾਰ
RELATED ARTICLES

