Breaking News
Home / ਜੀ.ਟੀ.ਏ. ਨਿਊਜ਼ / ਓਨਟਾਰੀਓ ਦੇ ਸੈਕਸ ਐਜੂਕੇਸ਼ਨ ਪ੍ਰੋਗਰਾਮ ਦਾ ਮੁਲਾਂਕਣ ਕਰਾਵਾਂਗਾ : ਡੱਗ ਫੋਰਡ

ਓਨਟਾਰੀਓ ਦੇ ਸੈਕਸ ਐਜੂਕੇਸ਼ਨ ਪ੍ਰੋਗਰਾਮ ਦਾ ਮੁਲਾਂਕਣ ਕਰਾਵਾਂਗਾ : ਡੱਗ ਫੋਰਡ

ਓਨਟਾਰੀਓ/ਬਿਊਰੋ ਨਿਊਜ਼
ਈਟੋਬੀਕੋ ਵਿਚ ਓਨਟਾਰੀਓ ਪ੍ਰੋਗਰੈਸਿਵ ਕੰਸਰਵੇਟਿਵ ਲੀਡਰਸ਼ਿਪ ਉਮੀਦਵਾਰ ਡੱਗ ਫੋਰਡ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਪਾਰਟੀ ਆਪਣਾ ਲੀਡਰ ਚੁਣਦੀ ਹੈ ਅਤੇ ਫਿਰ ਉਹ ਓਨਟਾਰੀਓ ਦੇ ਪ੍ਰੀਮੀਅਰ ਬਣਦੇ ਹਨ ਤਾਂ ਉਹ ਓਨਟਾਰੀਓ ਦੇ ਸੈਕਸ ਐਜੂਕੇਸ਼ਨ ਪ੍ਰੋਗਰਾਮ ਦਾ ਮੁਲਾਂਕਣ ਕਰਵਾਉਣ ਦਾ ਯਤਨ ਕਰਨਗੇ।
ਸੋਮਵਾਰ ਨੂੰ ਉਨ੍ਹਾਂ ਆਪਣੇ ਸਮਰਥਕਾਂ ਨਾਲ ਗੱਲ ਕਰਦਿਆਂ ਕਿਹਾ ਕਿ ਸੈਕਸ ਐਜੂਕੇਸ਼ਨ ਪ੍ਰੋਗਰਾਮ ਤੱਥਾਂ ‘ਤੇ ਅਧਾਰਿਤ ਹੋਣਾ ਚਾਹੀਦਾ ਹੈ ਨਾ ਕਿ ਉਦਾਰਵਾਦੀ ਵਿਚਾਰਧਾਰਾ ਦੀ ਸਿੱਖਿਆ ਦੇਣ ਨਾਲ ਇਸ ਦਾ ਕੋਈ ਸਬੰਧ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਕੀ ਸਿਖਾਉਣਾ ਚਾਹੁੰਦੇ ਹਨ ਇਹ ਉਨ੍ਹਾਂ ‘ਤੇ ਨਿਰਭਰ ਹੋਣਾ ਚਾਹੀਦਾ ਹੈ। ਫੋਰਡ ਨੇ ਪ੍ਰੋਵਿੰਸ ਦੇ ਵਿਵਾਦਗ੍ਰਸਤ ਸੈਕਸ ਐਜੂਕੇਸ਼ਨ ਪ੍ਰੋਗਰਾਮ, ਜੋ ਕਿ ਪਹਿਲੀ ਜਮਾਤ ਤੋਂ 12ਵੀਂ ਤੱਕ ਲਾਗੂ ਕੀਤਾ ਗਿਆ ਹੈ, ਦਾ ਹਵਾਲਾ ਦਿੰਦਿਆਂ ਆਖਿਆ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਆਪਣੀ ਜਿਨਸੀ ਸਥਿਤੀ, ਸੈਕਸਟਿੰਗ ਅਤੇ ਹੋਰਨਾਂ ਵਿਸ਼ਿਆਂ ਤੋਂ ਇਲਾਵਾ ਸਹਿਮਤੀ ਬਾਰੇ ਸਿੱਖਣ ਨੂੰ ਮਿਲਦਾ ਹੈ।
ਇਸ ਸਿਲੇਬਸ ਵਿਚ ਕੀਤੀਆਂ ਗਈਆਂ ਤਬਦੀਲੀਆਂ ਨਾਲ ਕੁੱਝ ਮਾਪਿਆਂ ਨੂੰ ਇਤਰਾਜ਼ ਸੀ ਅਤੇ ਉਨ੍ਹਾਂ ਆਪਣੇ ਬੱਚਿਆਂ ਨੂੰ ਸਕੂਲ ਤੋਂ ਬਾਹਰ ਕਰਕੇ ਇਸ ਦਾ ਵਿਰੋਧ ਵੀ ਕੀਤਾ ਸੀ। ਫੋਰਡ ਨੇ ਕਿਹਾ ਕਿ ਮਾਪਿਆਂ ਨਾਲ ਇਸ ਵਿਸ਼ੇ ‘ਤੇ ਕੀਤੀ ਗਈ ਸਲਾਹ ਨਾਮਾਤਰ ਸੀ। ਪੀ. ਸੀ. ਪਾਰਟੀ ਦੇ ਸਾਬਕਾ ਆਗੂ ਪੈਟਰਿੱਕ ਬ੍ਰਾਊਨ ਨੇ ਆਪਣੇ ਹੀ ਮੈਂਬਰਾਂ ਨਾਲ ਇਸ ਵਿਸ਼ੇ ‘ਤੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਸਿਰਫ ਇਸ ਵਿਸ਼ੇ ‘ਤੇ ਗੱਲ ਇੱਥੇ ਹੀ ਠੱਪ ਹੋ ਗਈ।
2016 ਵਿਚ ਬ੍ਰਾਊਨ ਨੂੰ ਉਸ ਸਮੇਂ ਵੀ ਸਖ਼ਤ ਨੁਕਤਾਚੀਨੀ ਦਾ ਸਾਹਮਣਾ ਕਰਨਾ ਪਿਆ ਸੀ ਜਦੋਂ ਉਨ੍ਹਾਂ ਦੀ ਪਾਰਟੀ ਦੇ ਹੀ ਮੈਂਬਰਾਂ ਨੇ ਨਵੇਂ ਪ੍ਰੋਗਰਾਮ ਬਾਰੇ ਉਸ ਨੂੰ ਆਪਣਾ ਵਿਚਾਰ ਬਦਲਣ ਅਤੇ ਇਸ ਦੇ ਸਮਰਥਨ ਲਈ ਵਿਰੋਧ ਕੀਤਾ ਸੀ। ਫੋਰਡ ਨੇ ਇਹ ਵੀ ਆਖਿਆ ਕਿ ਉਹ ਹੋਰਨਾਂ ਅਹਿਮ ਵਿਸ਼ਿਆਂ ਨਾਲ ਸਬੰਧਤ ਪ੍ਰੋਗਰਾਮਾਂ ਦਾ ਮੁਲਾਂਕਣ ਵੀ ਕਰਨਗੇ।

Check Also

ਫੋਰਡ ਸਰਕਾਰ ਨੇ ਪੇਸ਼ ਕੀਤਾ 214 ਬਿਲੀਅਨ ਦੇ ਖਰਚੇ ਵਾਲਾ ਬਜਟ

ਲਿਬਰਲ ਆਗੂ ਬੌਨੀ ਕ੍ਰੌਂਬੀ ਨੇ ਬਜਟ ਦੀ ਜਮ ਕੇ ਕੀਤੀ ਆਲੋਚਨਾ ਓਨਟਾਰੀਓ/ਬਿਊਰੋ ਨਿਊਜ਼ : ਡਗ …