ਇਸਲਾਮਾਬਾਦ/ਬਿਊਰੋ ਨਿਊਜ਼ : ਅਸਮਾ ਜਹਾਂਗੀਰ ਪਾਕਿਸਤਾਨ ਦੀ ਮਨੁੱਖੀ ਅਧਿਕਾਰ ਕਾਰਕੁਨ ਤੇ ਸੀਨੀਅਰ ਵਕੀਲ ਦਾ 66 ਸਾਲ ਦੀ ਉਮਰ ਵਿਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਅਸਮਾਂ ਜਹਾਂਗੀਰ ਨੇ ਆਪਣੇ ਆਖ਼ਰੀ ਸਾਹ ਲਾਹੌਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਏ। ਅਸਮਾਂ ਜਹਾਂਗੀਰ ਨੂੰ ਸਮਾਜ ਦੇ ਹੇਠਲੇ ਪੱਧਰ ਦੇ ਲੋਕਾਂ ਦੀ ਆਵਾਜ਼ ਚੁੱਕਣ ਲਈ ਜਾਣਿਆ ਜਾਂਦਾ ਸੀ। ਉਨ੍ਹਾਂ ਦੇ ਪੁੱਤਰ ਮੁਨਜ਼ੇਹ ਜਹਾਂਗੀਰ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਅਸਮਾਂ ਜਹਾਂਗੀਰ ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਸਾਬਕਾ ਮੁਖੀ ਰਹਿ ਚੁੱਕੇ ਹਨ। ਅਸਮਾਂ ਪਾਕਿਸਤਾਨ ਦੀ ਪਹਿਲੀ ਮਹਿਲਾ ਵਕੀਲ ਸੀ ਜਿਨ੍ਹਾਂ ਨੂੰ ਪਾਕਿਸਤਾਨ ਦੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਾਇਆ ਗਿਆ ਸੀ। ਜਾਣਕਾਰੀ ਮੁਤਾਬਿਕ ਅਸਮਾ ਨੂੰ ਦਿਲ ਦਾ ਦੌਰਾ ਪੈਣ ਮਗਰੋਂ ਲਾਹੌਰ ਦੇ ਫ਼ਿਰੋਜ਼ਪੁਰ ਰੋਡ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਮੁਤਾਬਿਕ ਅਸਮਾਂ ਕੈਂਸਰ ਤੋਂ ਵੀ ਪੀੜਤ ਸੀ ਅਤੇ ਕਈ ਸਾਲਾਂ ਤੋਂ ਆਪਣਾ ਇਲਾਜ ਕਰਵਾ ਰਹੀ ਸੀ। ਅਸਮਾਂ ਆਪਣੇ ਪਿੱਛੇ ਦੋ ਧੀਆਂ ਅਤੇ ਇੱਕ ਪੁੱਤਰ ਛੱਡ ਗਈ ਹੈ।
Check Also
ਪਾਕਿਸਤਾਨ ’ਚ ਸਿੰਧ ਦੇ ਗ੍ਰਹਿ ਮੰਤਰੀ ਦਾ ਘਰ ਸਾੜਿਆ
ਸਿੰਧੂ ਨਦੀ ਦਾ ਪਾਣੀ ਡਾਈਵਰਟ ਕਰਨ ਦੀ ਸਕੀਮ ਦੇ ਖਿਲਾਫ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ …