ਰਾਮੱਲ੍ਹਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਲਸਤੀਨ ਦੇ ਇਤਿਹਾਸਕ ਦੌਰੇ ਮੌਕੇ ਉਥੋਂ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨਾਲ ਮੁਲਾਕਾਤ ਕੀਤੀ। ਮੋਦੀ ਨੇ ਇਜ਼ਰਾਈਲ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਭਾਰਤ ਦੇ ਇਜ਼ਰਾਈਲ ਅਤੇ ਫਲਸਤੀਨ ਨਾਲ ਸੁਤੰਤਰ ਰੂਪ ਵਿਚ ਸਬੰਧ ਹਨ ਅਤੇ ਉਹ ਕਿਸੇ ਇਕ ਨੂੰ ਨਿਰਲੇਪ ਕਰਕੇ ਨਹੀਂ ਚਲ ਸਕਦਾ। ਇਸ ਮੌਕੇ ਦੋਵੇਂ ਮੁਲਕਾਂ ਨੇ 3 ਕਰੋੜ ਡਾਲਰ ਦੇ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਸਥਾਪਨਾ ਸਮੇਤ ਕਰੀਬ 5 ਕਰੋੜ ਡਾਲਰ ਮੁੱਲ ਦੇ ਸਮਝੌਤਿਆਂ ‘ਤੇ ਦਸਤਖ਼ਤ ਕੀਤੇ। ਇਸ ਵਿਚ 50 ਲੱਖ ਡਾਲਰ ਨਾਲ ਮਹਿਲਾ ਸ਼ਕਤੀਕਰਨ ਬਾਰੇ ਕੇਂਦਰ ਦੀ ਉਸਾਰੀ ਵੀ ਸ਼ਾਮਲ ਹੈ। ਰਾਸ਼ਟਰਪਤੀ ਅੱਬਾਸ ਨੇ ਪ੍ਰਧਾਨ ਮੰਤਰੀ ਮੋਦੀ ਦਾ ਰਸਮੀ ਸਵਾਗਤ ਕੀਤਾ।
Check Also
ਭਾਰਤ ਅਤੇ ਮਾਲਦੀਵ ਵਿਚਾਲੇ ਕਰੰਸੀ ਅਦਲਾ-ਬਦਲੀ ਸਮਝੌਤਾ
ਪੀਐਮ ਨਰਿੰਦਰ ਮੋਦੀ ਨੇ ਮਾਲਦੀਵ ਨੂੰ 40 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਨਵੀਂ ਦਿੱਲੀ/ਬਿਊਰੋ …