ਰਾਮੱਲਾ/ਬਿਊਰੋ ਨਿਊਜ਼ : ਫ਼ਲਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨੇ ਭਾਰਤ ਅਤੇ ਫ਼ਲਸਤੀਨ ਵਿਚਕਾਰ ਸਬੰਧਾਂ ਨੂੰ ਹੱਲਾਸ਼ੇਰੀ ਦੇਣ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੋਗਦਾਨ ਨੂੰ ਵੇਖਦਿਆਂ ਉਨ੍ਹਾਂ ਨੂੰ ‘ਗਰੈਂਡ ਕਾਲਰ ਆਫ਼ ਦਾ ਸਟੇਟ ਆਫ਼ ਫ਼ਲਸਤੀਨ’ ਨਾਲ ਸਨਮਾਨਤ ਕੀਤਾ। ਦੋਹਾਂ ਆਗੂਆਂ ਦੀ ਦੁਵੱਲੀ ਬੈਠਕ ਮਗਰੋਂ ਅੱਬਾਸ ਨੇ ਮੋਦੀ ਨੂੰ ਉਕਤ ਸਨਮਾਨ ਨਾਲ ਸਨਮਾਨਤ ਕੀਤਾ। ઠਮੋਦੀ ਫ਼ਲਸਤੀਨ ਦੀ ਅਧਿਕਾਰਤ ਯਾਤਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਇਹ ਸਨਮਾਨ ਵਿਦੇਸ਼ੀ ਸ਼ਖ਼ਸੀਅਤਾਂ, ਦੇਸ਼ ਮੁਖੀਆਂ ਆਦਿ ਨੂੰ ਦਿੱਤਾ ਜਾਣਾ ਵਾਲਾ ਫ਼ਲਸਤੀਨ ਦਾ ਸਰਬਉੱਚ ਸਨਮਾਨ ਹੈ। ਪੱਤਰ ਵਿਚ ਲਿਖਿਆ ਗਿਆ ਹੈ, ‘ਇਹ ਸਨਮਾਨ ਉਨ੍ਹਾਂ ਦੀ ਕਾਬਲ ਅਗਵਾਈ ਅਤੇ ਉਨ੍ਹਾਂ ਦੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਕਦ ਅਤੇ ਦੋਹਾਂ ਦੇਸ਼ਾਂ ਦੇ ਸਬੰਧ ਸੁਧਾਰਨ ਲਈ ਉਨ੍ਹਾਂ ਦੇ ਯਤਨਾਂ ਨੂੰ ਵੇਖਦਿਆਂ ਦਿੱਤਾ ਗਿਆ ਹੈ।
Check Also
ਗੌਤਮ ਅਡਾਨੀ ’ਤੇ ਨਿਊਯਾਰਕ ’ਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਆਰੋਪ
ਸੋਲਰ ਐਨਰਜੀ ਕੰਟਰੈਕਟ ਲਈ ਭਾਰਤੀ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਦੀ ਆਫਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਯਾਰਕ …