ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਵਿਚ ਲਾਹੌਰ ਦੀ ਤਰਜ ‘ਤੇ ਜਲਦੀ ਫੂਡ ਸਟਰੀਟ ਬਣਾਈ ਜਾਵੇਗੀ, ਜਿੱਥੇ ਸਥਾਨਕ ਰਵਾਇਤੀ ਤੇ ਸਵਾਦਿਸ਼ਟ ਭੋਜਨ ਦਾ ਆਨੰਦ ਵਿਸ਼ਵ ਭਰ ਤੋਂ ਆਉਂਦੇ ਸੈਲਾਨੀ ਲੈ ਸਕਣਗੇ। ਇਹ ਐਲਾਨ ਅੰਮ੍ਰਿਤਸਰ ਦੇ ਕਿਲ੍ਹਾ ਗੋਬਿੰਦਗੜ੍ਹ ਵਿਚ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਮੁੱਖ ਮੰਤਰੀ ਵਲੋਂ ਇਹ ਐਲਾਨ ਕਰਨ ਉਪਰੰਤ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਰੋਸਾ ਦਿੱਤਾ ਕਿ ਅਗਲੇ 6 ਮਹੀਨਿਆਂ ਵਿਚ ਇਹ ਫੂਡ ਸਟਰੀਟ ਸ਼ਹਿਰ ਦੇ ਟਾਊਨ ਹਾਲ ਵਿਚ ਬਣਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪ੍ਰਸਿੱਧ ਕਲਾਕਾਰ ਅਤੇ ਨਿਰਮਾਤਾ ਬੀਬੀ ਦੀਪਾ ਸਾਹੀ ਵਲੋਂ ਕਿਲ੍ਹਾ ਗੋਬਿੰਦਗੜ੍ਹ ਵਿਖੇ ਕਰਵਾਏ ਜਾ ਰਹੇ ਇਤਿਹਾਸਕ ਕਾਰਜਾਂ ਲਈ ਸੂਬਾ ਸਰਕਾਰ ਉਨ੍ਹਾਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਦੀਪਾ ਸਾਹੀ ਵਲੋਂ 18ਵੀਂ ਸਦੀ ਦੇ ਇਸ ਕਿਲ੍ਹੇ ਨੂੰ ਸਾਂਭਣ ਅਤੇ ਉਸ ਮੌਕੇ ਦੀ ਵਿਰਾਸਤ ਨੂੰ ਜਨਤਾ ਦੇ ਰੂ-ਬ-ਰੂ ਕਰਨ ਲਈ ਕੀਤਾ ਜਾ ਰਿਹਾ ਕੰਮ ਸਲਾਹੁਣਯੋਗ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …